ਅਹਿਮਦਗੜ੍ਹ, 17 ਮਈ (ਰਵਿੰਦਰ ਪੁਰੀ)-ਸਬ ਡਵੀਜ਼ਨ ਅਹਿਮਦਗੜ੍ਹ ਦੇ ਨਵੇਂ ਨਿਯੁਕਤ ਕੀਤੇ ਗਏ ਡੀ. ਐੱਸ. ਪੀ. ਇੰਦਰਪਾਲ ਸਿੰਘ ਚੌਹਾਨ ਨੇ ਬਤੌਰ ਡੀ. ਐੈੱਸ. ਪੀ. ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਹਰ ਤਰ੍ਹਾਂ ਨਾਲ ਕਾਨੂੰਨ ਵਿਵਸਥਾ ਸਹੀ ਢੰਗ ਨਾਲ ਕੀਤੀ ਜਾਵੇਗੀ | ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕੋਈ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਐੈੱਸ. ਐੈੱਚ. ਓ. ਪੁਸ਼ਪਿੰਦਰ ਸਿੰਘ ਪੱਪੀ ਵੀ ਹਾਜਿਰ ਸਨ |