ਮਲੌਦ, 17 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕ ਮਾਰੂ ਸਰਕਾਰ ਹੋਣ ਦਾ ਸਬੂਤ ਦਿੱਤਾ | ਇਹ ਪ੍ਰਗਟਾਵਾ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਨਿਧੱੜਕ ਆਗੂ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਝੋਨੇ ਦੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨ ਵਰਗ ਨਾਲ ਵੱਡਾ ਧੋਖਾ ਕਰਕੇ ਡੀਜ਼ਲ ਤੇ ਪੈਟਰੋਲ ਦੇ ਰੇਟ ਵਿਚ ਭਾਰੀ ਵਾਧਾ ਕਰਕੇ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਕਿਸਾਨ ਨੂੰ ਹੋਰ ਮੰਦਹਾਲੀ ਵਲ ਧੱਕ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੇਸ ਦੇ ਮਹਿਰੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸੂਝ-ਬੂਝ ਸਦਕਾ ਭਾਰਤ ਆਰਥਿਕ ਪੱਖੋਂ ਮਜ਼ਬੂਤ ਹੋ ਗਿਆ ਸੀ ਤੇ ਨਾ ਹੀ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਗਿੱਲ ਬੇਰਕਲਾਂ ਨੇ ਕਿਹਾ ਕਿ ਭਾਜਪਾ ਦੀ ਸੋਚ ਸ਼ੁਰੂ ਤੋ ਹੀ ਪੰਜਾਬ ਦੇ ਕਿਸਾਨਾਂ ਵਿਰੁੱਧ ਰਹੀ ਹੈ ਜਦੋਂ ਬਾਹਰਲੇ ਸੂਬਿਆਂ ਵਿਚ ਵਿਧਾਨ ਸਭਾ ਚੋਣਾ ਸਨ ਤਾਂ ਉਸ ਵਕਤ ਡੀਜ਼ਲ ਤੇ ਪੈਟਰੋਲ ਦੇ ਰੇਟ ਵਿਚ ਵਾਧਾ ਨਹੀਂ ਸੀ ਕੀਤਾ ਕਿਉਂਕਿ ਲੋਕਾ ਨੂੰ ਵਿਧਾਨ ਸਭਾ ਚੋਣਾ ਵਿਚ ਭਰਮਾਉਣ ਦਾ ਸਟੰਟ ਖੇਡਿਆ | ਉਨ੍ਹਾਂ ਕਿਹਾ ਕਿ ਦੇਸ ਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜ਼ਰੂਰੀ ਹੈ, ਜਿਸ ਦੀ ਸ਼ੁਰੂਆਤ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਦੇ ਖੜੇ੍ਹ ਉਮੀਦਵਾਰਾਂ ਨੂੰ ਹਰਾ ਕੇ ਪੰਜਾਬੀਆਂ ਨੂੰ ਕਰਨੀ ਚਾਹੀਦੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਸੋਹੀਆਂ, ਪਰਮਜੀਤ ਸਿੰਘ ਕਾਲਾ ਸਾਬਕਾ ਸਰਪੰਚ ਝੱਮਟ, ਬਲਜੀਤ ਸਿੰਘ ਕਿਲਾ ਹਾਂਸ ਸਾਬਕਾ ਸਰਪੰਚ, ਜਰਨੈਲ ਸਿੰਘ ਜਿੱਤਵਾਲ, ਨਿਰਭੈ ਸਿੰਘ ਗਿੱਲ ਬੇਰਕਲਾਂ ਆਦਿ ਹਾਜ਼ਰ ਸਨ |