29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

20 ਨੂੰ ਕੁਹਾੜਾ ਸਰਕਲ ਦੇ ਕੈਮਿਸਟਾਂ ਵਲੋਂ ਦੁਕਾਨਾਂ ਬੰਦ ਕਰ ਕੇ ਸ਼ਾਂਤੀਪੂਰਵਕ ਹੜਤਾਲ-ਪ੍ਰਧਾਨ ਰਮਨ ਸਚਦੇਵਾ

ਅਜੀਤ ਡੈਸਕ 18-05-2026
ਕੁਹਾੜਾ, 17 ਮਈ (ਸੰਦੀਪ ਸਿੰਘ ਕੁਹਾੜਾ)-ਆਲ ਇੰਡੀਆ ਆਰਗਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ 20 ਮਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਕੈਮਿਸਟ ਐਸੋਸੀਏਸ਼ਨ ਕੁਹਾੜਾ ਵਲੋਂ ਵੀ ਸਮਰਥਨ ਕੀਤਾ ਗਿਆ ਹੈ | ਕੈਮਿਸਟ ਐਸੋਸੀਏਸ਼ਨ ਕੁਹਾੜਾ ਦੇ ਪ੍ਰਧਾਨ ਰਮਨ ਸਚਦੇਵਾ ਨੇ ਦੱਸਿਆ ਕਿ ਕੁਹਾੜਾ ਸਰਕਲ ਦੇ ਸਮੂਹ ਕੈਮਿਸਟ 20 ਮਈ ਨੂੰ ਆਪਣੀਆਂ ਦੁਕਾਨਾਂ ਬੰਦ ਕਰ ਕੇ ਸ਼ਾਂਤੀਪੂਰਵਕ ਤਰੀਕੇ ਨਾਲ ਹੜਤਾਲ ਕਰਨਗੇ | ਉਨ੍ਹਾਂ ਕਿਹਾ ਕਿ ਆਨਲਾਈਨ ਮਾਧਿਅਮ ਰਾਹੀਂ ਦਵਾਈਆਂ ਦੀ ਵਿਕਰੀ ਕਾਰਨ ਨਕਲੀ ਅਤੇ ਨਸ਼ੀਲੀਆਂ ਦਵਾਈਆਂ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਰਹੀਆਂ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ | ਸਰਕਾਰੀ ਨਿਯਮਾਂ ਮੁਤਾਬਿਕ ਦਵਾਈਆਂ ਸਿਰਫ਼ ਯੋਗ ਮੈਡੀਕਲ ਪ੍ਰੈਕਟੀਸ਼ਨਰ ਦੀ ਸਲਾਹ ਨਾਲ ਹੀ ਮਿਲਣੀਆਂ ਚਾਹੀਦੀਆਂ ਹਨ ਪਰ ਕੋਰੀਅਰ ਰਾਹੀਂ ਇਹ ਦਵਾਈਆਂ ਘਰਾਂ ਤੱਕ ਭੇਜੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਥਿਤੀ 'ਚ ਮੈਡੀਕਲ ਸਟੋਰਾਂ ਨੂੰ ਬਿਨਾਂ ਕਾਰਨ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਜੋ ਨਾਜਾਇਜ਼ ਹੈ | ਇਸ ਮਾਮਲੇ ਨੂੰ ਲੈ ਕੇ ਕੈਮਿਸਟਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪ੍ਰਧਾਨ ਨੇ ਕਿਹਾ ਕਿ 15 ਮਈ ਤੋਂ 20 ਮਈ ਤੱਕ ਦੇਸ਼ ਭਰ 'ਚ ਕੈਮਿਸਟ ਆਪਣੀਆਂ ਸ਼ਰਟਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਗਟ ਕਰ ਰਹੇ ਹਨ ਜਦਕਿ 19 ਮਈ ਦੀ ਅੱਧੀ ਰਾਤ ਤੋਂ 20 ਮਈ ਦੀ ਅੱਧੀ ਰਾਤ ਤੱਕ ਪੂਰੇ ਦੇਸ਼ 'ਚ ਮੈਡੀਕਲ ਸਟੋਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ |
ਪਿਛਲੀ ਖ਼ਬਰ ਜਰਖੜ ਵਿਖੇ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦਾ ਤੀਜਾ ਦਿਨ ਅਗਲੀ ਖ਼ਬਰ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸਕੂਲ ਮਲੌਦ (ਲੜਕੇ) ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।