ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਸਹਿਜ ਇਨਕਲੇਵ ਕਾਲੋਨੀ ਨੂਰਵਾਲਾ ਰੋਡ 'ਤੇ ਹਥਿਆਰਾਂ ਦੀ ਨੋਕ 'ਤੇ ਲੁਟੇਰੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਹੁਕਮ ਚੰਦਰ ਮੌਰੀਆ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਹਿਜ ਇਨਕਲੇਵ ਕਾਲੋਨੀ ਨੂਰਵਾਲਾ ਰੋਡ 'ਤੇ ਪੁੱਜਾ ਤਾਂ ਮਗਰੋਂ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਆਪਣਾ ਮੋਟਰਸਾਈਕਲ ਅੱਗੇ ਲਗਾ ਕੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਡਰਾਇਆ ਧਮਕਾਇਆ ਤਾਂ ਉਹ ਮੋਟਰਸਾਈਕਲ ਛੱਡ ਕੇ ਆਪਣੀ ਜਾਨ ਬਚਾ ਕੇ ਭੱਜ ਗਿਆ | ਉਕਤ ਲੁਟੇਰੇ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਪਿੰਡ ਨੂਰਵਾਲਾ ਵੱਲ ਭੱਜ ਗਏ | ਜਾਂਚ ਅਧਿਕਾਰੀ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |