28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੈਬਨਿਟ ਮੰਤਰੀ ਮੁੰਡੀਆਂ ਵਲੋਂ ਹਲਕਾ ਸਾਹਨੇਵਾਨ 'ਚ 2 ਆਮ ਆਦਮੀ ਕਲੀਨਿਕਾਂ ਤੇ ਇੱਕ ਸਿਹਤ ਤੇ ਤੰਦਰੁਸਤੀ ਕੇਂਦਰ ਦਾ ਨੀਂਹ ਪੱਥਰ <br/>

ਪਿੰਡ ਬੂਥਗੜ੍ਹ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਉਨ੍ਹਾਂ ਨਾਲ ਤਜਿੰਦਰ ਸਿੰਘ ਮਿੱਠੂ, ਕਰਮਜੀਤ ਸਿੰਘ ਗਰੇਵਾਲ, ਤਾਜਪਰਵਿੰਦਰ ਸਿੰਘ ਸੋਨੂੰ ਤੇ ਹੋਰ | ਅਜੀਤ ਤਸਵੀਰ <br/> 18-05-2026
ਲੁਧਿਆਣਾ, 17 ਮਈ(ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਚੌਂਤਾ ਅਤੇ ਬੂਥਗੜ੍ਹ ਵਿਚ ਦੋ ਨਵੇਂ ਆਮ ਆਦਮੀ ਕਲੀਨਿਕਾਂ ਤੋਂ ਇਲਾਵਾ ਖਾਸੀ ਕਲਾਂ ਵਿਖੇ ਇੱਕ ਸਿਹਤ ਅਤੇ ਤੰਦਰੁਸਤੀ ਕੇਂਦਰ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਖਾਸੀ ਕਲਾਂ ਦਾ ਇਹ ਸਿਹਤ ਅਤੇ ਤੰਦਰੁਸਤੀ ਕੇਂਦਰ 125.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ, ਜੋ ਕਿ ਆਸ ਪਾਸ ਦੇ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਲਈ ਪਹੁੰਚਯੋਗ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਿਚ ਅਹਿਮ ਰੋਲ ਅਦਾ ਕਰੇਗਾ | ਕੈਬਨਿਟ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਨਾਲ ਸਾਡੀ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਕਿਤੇ ਵਧਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਲੋਕ ਹਿੱਤਾਂ ਲਈ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਖਾਸੀ ਕਲਾਂ ਵਿਖੇ ਸਿਹਤ ਅਤੇ ਤੰਦਰੁਸਤੀ ਕੇਂਦਰ ਪੇਂਡੂ ਖੇਤਰਾਂ ਵਿੱਚ ਬਿਹਤਰ ਸਿਹਤ ਸੰਭਾਲ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਪ੍ਰਾਇਮਰੀ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤ ਕਰੇਗਾ | ਇਸ ਮੌਕੇ ਕਰਮਜੀਤ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰ੍ਰੀਸ਼ਦ ਮੈਂਬਰ ਤਾਜਪਰਵਿੰਦਰ ਸਿੰਘ ਸੋਨੂੰ, ਤਜਿੰਦਰ ਸਿੰਘ ਮਿੱਠੂ, ਇਕਬਾਲ ਸਿੰਘ ਜੰਡਾਲੀ ਆਦਿ ਮੌਜ਼ੂਦ ਸਨ | ਉਦਘਾਟਨੀ ਸਮਾਰੋਹ ਦੌਰਾਨ ਹਲਕਾ ਨਿਵਾਸੀਆਂ ਵਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਇਲਾਕਾ ਨਿਵਾਸੀਆਂ ਵਲੋਂ ਸਨਮਾਨ ਵੀ ਕੀਤਾ ਗਿਆ |

ਪਿਛਲੀ ਖ਼ਬਰ ਪੀ. ਐਮ. ਸ੍ਰੀ ਸੀ. ਸੈਕੰਡਰੀ ਸਕੂਲ ਤਲਵਾੜਾ ਦਾ ਬੋਰਡ ਨਤੀਜਾ ਸ਼ਲਾਘਾਯੋਗ ਰਿਹਾ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਬਾਥਰੂਮ 'ਚੋਂ ਮਿਲੇ ਦੋ ਕੀ ਪੈਡ ਮੋਬਾਈਲ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।