14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੰਡੀ ਮੁੱਲਾਂਪੁਰ 'ਚ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੜਤਾਲ 13ਵੇਂ ਦਿਨ 'ਚ

ਅਜੀਤ ਡੈਸਕ 19-05-2026
ਮੁੱਲਾਂਪੁਰ-ਦਾਖਾ, 18 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦਾ ਸਥਾਨਕ ਸਰਕਾਰਾਂ ਵਿਭਾਗ ਸਫ਼ਾਈ ਸੇਵਕ ਅਤੇ ਸੀਵਰਮੈਨਾਂ ਦੀਆਂ ਹੱਕੀ ਮੰਗਾਂ ਲਈ ਅੱਖਾਂ ਮੀਚੀ ਬੈਠਾ ਹੋਣ 'ਤੇ ਇਨ੍ਹਾਂ ਸਫ਼ਾਈ ਸੇਵਕਾਂ ਦੀ ਹੜਤਾਲ 13ਵੇਂ ਦਿਨ 'ਚ ਸ਼ਾਮਿਲ ਹੋ ਗਈ, ਜਿਸ ਦਾ ਖ਼ਮਿਆਜ਼ਾ ਸ਼ਹਿਰੀ ਲੋਕਾਂ ਨੂੰ ਭੁਗਤਣਾ ਪੈ ਰਿਹਾ, ਕਿਉਂਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਰਕੇ ਕਿਤੋਂ ਕੋਈ ਕੂੜਾ ਉਠਾਉਣ ਵਾਲਾ ਨਹੀਂ | ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਸੀਵਰਮੈਨਾਂ ਵਲੋਂ ਰੋਸ ਧਰਨਿਆਂ ਦੇ ਨਾਲ ਸ਼ਹਿਰ 'ਚ ਮਈ ਮਾਰਚ ਵੀ ਕੱਢੇ ਗਏ, ਪਰ ਇਨ੍ਹਾਂ ਦੀ ਸੁਣਨ ਵਾਲਾ ਕੋਈ ਨਹੀਂ | ਧਰਨੇ 'ਤੇ ਬੈਠੇ ਸਫ਼ਾਈ ਸੇਵਕਾਂ ਦੀ ਅਗਵਾਈ ਕਰ ਰਹੇ ਅਸ਼ੋਕ ਕੁਮਾਰ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ 'ਤੇ ਉਦੋਂ ਆਏ, ਜਦ ਸਰਕਾਰ ਨੇ ਪਿਛਲੇ 4 ਵਰ•ੇ ਸਾਡੀ ਇਕ ਨਾ ਸੁਣੀ | ਉਨ੍ਹਾਂ ਦੱਸਿਆ ਕਿ ਲੋਕਲ ਬਾਡੀਜ਼ ਵਿਭਾਗ ਦਾ ਕੋਈ ਪ੍ਰਸਤਾਵ ਨਹੀਂ ਆਇਆ, ਅੱਜ ਸਾਡੀ ਸੂਬਾ ਕਮੇਟੀ ਦੇ ਅਹੁਦੇਦਾਰਾਂ ਦੀ ਸਰਕਾਰ ਨਾਲ ਚੱਲ ਰਹੀ ਮੀਟਿੰਗ ਬਾਅਦ ਜੋ ਆਦੇਸ਼ ਆਇਆ ਸਵੇਰ ਤੋਂ ਉਹੋ ਲਾਗੂ ਰਹੇਗਾ, ਭਾਵ ਮੰਗਾਂ ਮੰਨ ਲਈਆਂ ਗਈਆਂ ਤਾਂ ਹੜਤਾਲ ਖ਼ਤਮ, ਨਾ ਮੰਨੀਆਂ ਗਈਆਂ ਤਾਂ ਹੜਤਾਲ ਜਿਉਂ ਦੀ ਤਿਉਂ ਰਹੇਗੀ | ਸਫ਼ਾਈ ਕਰਮਚਾਰੀਆਂ ਦੇ ਧਰਨੇ ਸਮੇਂ ਮੁਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਪੰਜਾਬ ਸਿੰਘ, ਰਾਜੂ, ਅੰਮਿ੍ਤਪਾਲ, ਵਿੱਕੀ ਕੁਮਾਰ, ਸਤੀਸ਼ ਕੁਮਾਰ, ਧਰਮਿੰਦਰ, ਪਿੰਕੀ, ਮਨੋਜ ਕੁਮਾਰ, ਉਰਮਿਲਾ, ਸੁਮਨ, ਰੇਖਾ, ਸੰਤੋਸ਼, ਸੁਨੀਤਾ, ਜੈਵੀਰ ਹੋਰ ਮੌਜੂਦ ਰਹੇ |
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਸੰਕਲਪ ਅਗਲੀ ਖ਼ਬਰ ਬੇਅਦਬੀ ਕਾਨੂੰਨ ਦੀ ਆੜ 'ਚ ਸਿੱਖਾਂ ਨੂੰ ਗੁਰਬਾਣੀ ਨਾਲੋਂ ਤੋੜਨ ਦੀ ਸਾਜਿਸ਼-ਅਕਾਲਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।