14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਦਿਮਾਗੀ ਪ੍ਰੇਸ਼ਾਨ ਨੌਜਵਾਨ ਨੇ ਆਪਣੇ ਘਰ ਨੂੰ ਅੱਗ ਲਾ ਕੇ ਸਾੜਿਆ

ਅਜੀਤ ਡੈਸਕ 19-05-2026
ਜਗਰਾਉਂ, 18 ਮਈ (ਗੁਰਦੀਪ ਸਿੰਘ ਮਲਕ)-ਸ਼ਹਿਰ ਦੇ ਆਤਮ ਨਗਰ 'ਚ ਇਕ ਦਿਮਾਗੀ ਪ੍ਰੇਸ਼ਾਨ ਨੌਜਵਾਨ ਨੇ ਆਪਣੇ ਘਰ ਨੂੰ ਅੱਗ ਲਾ ਦਿੱਤੀ, ਜਿਸ ਕਾਰਨ ਘਰ ਦੇ ਇਕ ਕਮਰੇ ਅੰਦਰ ਰੱਖਿਆ ਸਾਰਾ ਘਰੇਲੂ ਸਾਮਾਨ ਸੜ ਗਿਆ | ਮੌਕੇ 'ਤੇ ਫਾਇਰ ਬਿ੍ਗੇਡ ਦੀ ਗੱਡੀ ਦੇ ਅਮਲੇ ਵਲੋਂ ਅੱਗ 'ਤੇ ਕਾਬੂ ਪਾਇਆ ਗਿਆ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਉਰਫ਼ ਸਰਬਾ ਘਰ 'ਚ ਇਕੱਲਾ ਸੀ ਅਤੇ ਪਰਿਵਾਰ ਬਾਹਰ ਸੀ | ਜਾਣਕਾਰੀ ਅਨੁਸਾਰ ਇਹ ਨੌਜਵਾਨ ਕਾਫੀ ਸਮੇਂ ਤੋਂ ਮਾਨਸਿਕ ਪ੍ਰੇਸ਼ਾਨ ਚੱਲਦਾ ਆ ਰਿਹਾ ਸੀ, ਜਿਸ ਕਰਕੇ ਅੱਜ ਸ਼ਾਮੀਂ ਘਰ ਦੇ ਇਕ ਕਮਰੇ ਨੂੰ ਅੱਗ ਲਾ ਦਿੱਤੀ, ਜਿਸ ਕਾਰਨ ਕਮਰੇ 'ਚ ਡਬਲ ਬੈੱਡ, ਸੋਫਾਸੈੱਟ, ਕਾਰ, ਮੋਟਰਸਾਈਕਲ ਸਮੇਤ ਘਰੇਲੂ ਸਾਮਾਨ ਸੜ ਗਿਆ | ਅੱਗ ਦੇ ਭਾਂਬੜ ਦੇਖ ਕੇ ਆਸ-ਪਾਸ ਦੇ ਵਸਨੀਕਾਂ ਵਲੋਂ ਫਾਇਰ ਬਿ੍ਗੇਡ ਅਤੇ ਪੁਲਿਸ ਨੂੰ ਸੱਦਿਆ ਗਿਆ ਅਤੇ ਮੌਕੇ 'ਤੇ ਫਾਇਰ ਬਿ੍ਗੇਡ ਟੀਮ ਵਲੋਂ ਅੱਗ 'ਤੇ ਕਾਬੂ ਪਾ ਲਿਆ | ਇਸ ਘਟਨਾ ਕਾਰਨ ਪਰਿਵਾਰ ਦਾ ਵੱਡਾ ਵਿੱਤੀ ਨੁਕਸਾਨ ਹੋ ਗਿਆ |
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਸੰਕਲਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।