ਜਗਰਾਉਂ, 18 ਮਈ (ਹਰਵਿੰਦਰ ਸਿੰਘ ਖ਼ਾਲਸਾ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਯਾਦ ਵਿਚ 'ਆਓ ਦਸਤਾਰਾਂ ਸਜਾਈਏ' ਮੁਹਿੰਮ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਗੁਰੂਸਰ ਕਾਉਂਕੇ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਜਿਸ ਸੰਬੰਧੀ ਸਮਾਗਮ ਦੇ ਪ੍ਰਬੰਧਕ ਬਲਦੇਵ ਸਿੰਘ ਪੰਨੀ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ 250 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਜੇਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਕਦ ਇਨਾਮ, ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਨਾਲ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸੀਨੀਅਰ ਅਤੇ ਜੂਨੀਅਰ ਵਰਗ ਦੇ ਪੰਜ-ਪੰਜ ਜੇਤੂ ਬੱਚਿਆਂ ਨੂੰ ਇਨਾਮ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਮਨਦੀਪ ਸਿੰਘ ਖੁਰਦ ਪ੍ਰਧਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਅਤੇ ਨੌਜਵਾਨ ਸਭਾ ਦੇ ਪ੍ਰਬੰਧਕਾਂ ਵਲੋਂ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਮਨਦੀਪ ਸਿੰਘ ਖੁਰਦ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੀ ਪਹਿਚਾਣ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਤੇ ਪੱਕੇ ਤੌਰ 'ਤੇ ਸਾਬਤ ਸੂਰਤ ਹੋਣ ਪੱਕੇ ਤੌਰ ਦਸਤਾਰਧਾਰੀ ਹੋਣਾ ਚਾਹੀਦਾ ਹੈ | ਇਸ ਮੌਕੇ ਦਸਤਾਰ ਮੁਕਾਬਲੇ ਦੇ ਜੱਜਮੈਂਟ ਦੀ ਭੂਮਿਕਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਇੰਟਰਨੈਸ਼ਨਲ ਦਸਤਾਰ ਕੋਚਾਂ ਵਲੋਂ ਨਿਭਾਈ ਗਈ | ਇਸ ਮੌਕੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਦੇ ਮੈਨੇਜਰ ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਪੰਨੀ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਮਲੇਸ਼ੀਆ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ, ਪ੍ਰਦੀਪ ਸਿੰਘ ਬਦੀਨਪੁਰ, ਤਰਨਜੀਤ ਸਿੰਘ ਭੈਣੀ, ਗੁਰਮੋਹਿਤ ਸਿੰਘ ਲੁਧਿਆਣਾ, ਜਗਦੀਸ਼ ਸਿੰਘ, ਮਨਜਿੰਦਰ ਸਿੰਘ, ਪਿ੍ਤਪਾਲ ਸਿੰਘ, ਕੁਲਦੀਪ ਸਿੰਘ, ਕੁਲਜਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਨਿਰਮਲਜੀਤ ਸਿੰਘ, ਗੁਰਚਰਨ ਸਿੰਘ, ਕੁਲਜੀਤ ਸਿੰਘ, ਜਸਵਿੰਦਰ ਸਿੰਘ, ਕਰਮ ਸਿੰਘ, ਗੁਰਦੇਵ ਸਿੰਘ, ਮਾਸਟਰ ਕੁਲਦੀਪ ਸਿੰਘ, ਰੇਸ਼ਮ ਸਿੰਘ, ਜਸਪਾਲ ਸਿੰਘ, ਹਰਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |