14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਖੱਬੀ ਪੱਖੀ ਪਾਰਟੀਆਂ ਤੇ ਦੁਕਾਨਦਾਰਾਂ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 19-05-2026
ਰਾਏਕੋਟ, 18 ਮਈ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਤੇਲ, ਗੈਸ ਤੇ ਖਾਦ ਪਦਾਰਥਾਂ ਦੀਆਂ ਕੀਮਤਾਂ 'ਚ ਕੀਤੇ ਵਾਧੇ ਖ਼ਿਲਾਫ਼ ਰਾਏਕੋਟ ਦੇ ਤਾਜਪੁਰ ਚੌਕ 'ਚ ਖੱਬੇ ਪੱਖੀਂ ਪਾਰਟੀਆਂ ਨੇ ਦੁਕਾਨਦਾਰਾਂ ਦੀ ਹਮਾਇਤ ਨਾਲ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੀ.ਪੀ.ਆਈ. (ਐੱਮ.ਐੱਲ) ਲਿਬਰੇਸ਼ਨ ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸ਼ਾਂਝੇ ਤੌਰ 'ਤੇ ਪ੍ਰਦਰਸ਼ਨ ਕਰਦਿਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਉਠਾਈ | ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ (ਐੱਮ.ਐੱਲ) ਲਿਬਰੇਸ਼ਨ ਦੇ ਆਗੂ ਡਾ. ਗੁਰਚਰਨ ਸਿੰਘ ਬੜਿੰਗ ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਗੁਰਦੀਪ ਸਿੰਘ ਕਲਸੀ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੰਗ ਦਾ ਬਹਾਨਾ ਬਣਾ ਕੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਵਧਾਉਣ ਲਈ ਤੇਲ, ਗੈਸ ਤੇ ਖਾਦ ਮਹਿੰਗੇ ਕਰ ਰਹੀ ਹੈ | ਇਸ ਨਾਲ ਮਹਿੰਗਾਈ ਦੀ ਅੱਗ ਹੋਰ ਭੜਕੇਗੀ ਤੇ ਬੇਰੁਜ਼ਗਾਰੀ ਵਧੇਗੀ | ਆਗੂਆਂ ਨੇ ਐਲਾਨ ਕੀਤਾ ਕਿ ਲੋਕਾਂ ਨੂੰ ਲਾਮਬੰਦ ਕਰਨ ਲਈ 19 ਮਈ ਤੋਂ 28 ਮਈ ਤੱਕ 'ਚੱਲੋ ਲੋਕਾਂ ਕੋਲ' ਜਨ-ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਇਹ ਮੁਹਿੰਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਹੋਵੇਗੀ | ਇਸ ਮੌਕੇ ਗੁਰਦੀਪ ਸਿੰਘ ਮਿੱਠੇਵਾਲ, ਨੌਜਵਾਨ ਭਾਰਤ ਸਭਾ ਦੇ ਸੂਰਜ ਸਿੰਘ ਸਮੇਤ ਤਾਜਪੁਰ ਚੌਂਕ ਦੇ ਦੁਕਾਨਦਾਰ ਭਰਾਵਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਤੇਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਖ਼ਿਲਾਫ਼ ਆਰ.ਐੱਮ.ਪੀ.ਆਈ. ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।