14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਤੇਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਖ਼ਿਲਾਫ਼ ਆਰ.ਐੱਮ.ਪੀ.ਆਈ. ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 19-05-2026
ਜੋਧਾਂ, 18 ਮਈ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ. ਪੀ.ਆਈ.) ਵਲੋਂ ਸਾਰੇ ਸੂਬੇ ਵਿਚ ਤੇਲ, ਗੈਸ ਤੇ ਖਾਦ ਪਦਾਰਥਾਂ ਦੀ ਕੀਮਤਾਂ 'ਚ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕੀਤੇ ਵਾਧਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ¢ ਇਸੇ ਕੜੀ ਵਜੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਸਥਿਤ ਜੋਧਾਂ ਬਾਜ਼ਾਰ 'ਚ ਪਾਰਟੀ ਵਲੋਂ ਡਾ. ਜਸਵਿੰਦਰ ਸਿੰਘ ਕਾਲਖ ਦੀ ਅਗਵਾਈ ਹੇਠ ਬੱਸ ਅੱਡੇ ਦੇ ਕੋਲ ਹੱਥਾਂ ਵਿਚ ਤਖ਼ਤੀਆਂ ਫੜ ਕੇ ਰੋਸ ਮੁਜ਼ਾਹਰਾ ਕੀਤਾ¢ ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਬੈਨੀਪਾਲ, ਸਕੱਤਰ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੰਗ ਦਾ ਬਹਾਨਾ ਲਗਾ ਕੇ ਤੇਲ, ਗੈਸ ਤੇ ਖਾਦ ਪਦਾਰਥਾਂ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਆਮ ਲੋਕਾਂ ਦੀਆਂ ਜੇਬਾਂ ਉਪਰ ਡਾਕਾ ਹੈ | ਉਨ੍ਹਾਂ ਕਿਹਾ ਕਿ ਕੀਮਤਾਂ ਦੇ ਇੰਨ੍ਹਾਂ ਵਾਧਿਆਂ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ ਅਤੇ ਉਹ ਸਰਕਾਰ ਵਿਰੁੱਧ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ | ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ, ਆਰ.ਐੱਮ.ਪੀ.ਆਈ. ਪਾਰਟੀ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ ਅਤੇ ਕੁਲਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ 19 ਮਈ ਤੇ 28 ਮਈ ਤੱਕ ਜਨ ਸੰਪਰਕ ਮੁਹਿੰਮ 'ਚੱਲੋ ਲੋਕਾਂ ਕੋਲ' ਤਹਿਤ ਪਿੰਡ ਵਿਚ ਮੀਟਿੰਗਾਂ, ਜਲਸੇ ਕਰਕੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ | ਇਸ ਮੌਕੇ ਸੁਰਜੀਤ ਸਿੰਘ ਸੀਲੋ, ਜੋਧਾਂ ਬਜ਼ਾਰ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗਰੇਵਾਲ, ਅਮਰਜੀਤ ਸਿੰਘ ਸ਼ਹਿਜਾਦ, ਨਛੱਤਰ ਸਿੰਘ ਦਫ਼ਤਰ ਸਕੱਤਰ, ਡਾ: ਕੇਸਰ ਸਿੰਘ, ਡਾ: ਜਸਮੇਲ ਸਿੰਘ ਸਿੰਘ ਲਲਤੋਂ, ਡਾ: ਹਰਬੰਸ ਸਿੰਘ ਬਰਸਾਵਾਂ, ਡਾ: ਜਸਵਿੰਦਰ ਸਿੰਘ ਜੜਤੌਲੀ, ਬੀ.ਕੇ.ਯੂ. ਡਕੌਂਦਾ (ਬੁਰਜ ਗਿੱਲ) ਦੇ ਆਗੂ ਕੁਲਵਿੰਦਰ ਸਿੰਘ ਛੋਕਰਾਂ, ਪਵਿੱਤਰ ਸਿੰਘ ਛੋਕਰਾਂ, ਸਿਕੰਦਰ ਸਿੰਘ ਮਨਸੂਰਾਂ, ਮਹਿੰਦਰ ਸਿੰਘ ਸ਼ਹਿਜਾਦ, ਡਾ: ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਪੀਜਵਾਲੇ ਮੋਹੀ, ਸਾਬਕਾ ਸਰਪੰਚ ਮੁਖ਼ਤਿਆਰ ਸਿੰਘ ਰੰਗੀਆਂ, ਗੋਗੀ ਸਿੰਘ ਨਾਰੰਗਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਦਾਖਾ 'ਚ ਕੈਪਟਨ ਸੰਧੂ ਦੀ ਲੋਕ ਆਵਾਜ਼ ਯਾਤਰਾ, ਪੈਦਲ ਮਾਰਚ ਅੱਜ ਤੋਂ ਅਗਲੀ ਖ਼ਬਰ ਖੱਬੀ ਪੱਖੀ ਪਾਰਟੀਆਂ ਤੇ ਦੁਕਾਨਦਾਰਾਂ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।