14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਿਊ ਪੰਜਾਬ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 19-05-2026
ਜਗਰਾਉਂ, 18 ਮਈ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਦਸਾਂ ਗੁਰੂ ਸਾਹਿਬਾਨਾਂ ਦੇ ਜੀਵਨ, ਉਪਦੇਸ਼ਾਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਧਾਰਮਿਕ ਪ੍ਰੀਖਿਆ ਕਰਵਾਈ ਗਈ | ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖ ਧਰਮ, ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਤੇ ਚੰਗੇ ਸੰਸਕਾਰਾਂ ਨਾਲ ਜੋੜਨਾ ਸੀ | ਇਸ ਪ੍ਰੀਖਿਆ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ 'ਚ ਆਪਣਾ ਸਥਾਨ ਬਣਾਇਆ | ਸਕੂਲ ਦੀ ਵਿਦਿਆਰਥਣ ਅੰਮਿ੍ਤ ਕੌਰ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਤੋਂ ਇਲਾਵਾ ਤਨਵੀਰ ਕੌਰ, ਮਹਿਕਪ੍ਰੀਤ ਕੌਰ, ਅਵਨੀਤ ਕੌਰ, ਪ੍ਰਭਦੀਪ ਕੌਰ, ਪ੍ਰਭਪ੍ਰੀਤ ਕੌਰ, ਸਿਮਰਨਪ੍ਰੀਤ ਕੌਰ ਅਤੇ ਜਸਦੀਪ ਕੌਰ ਸਿੱਧੂ ਨੇ ਮੈਰਿਟ ਹਾਸਿਲ ਕੀਤੀ | ਇਸ ਮੌਕੇ ਸਕੂਲ ਦੇ ਐੱਮ.ਡੀ. ਪਿਆਰਾ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸੇਵਾ, ਨਿਮਰਤਾ ਅਤੇ ਮਨੁੱਖਤਾ ਦਾ ਪਾਠ ਪੜ੍ਹਾਉਂਦੀਆਂ ਹਨ | ਸਕੂਲ ਦੀ ਪਿ੍ੰਸੀਪਲ ਨਰਿੰਦਰਪਾਲ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਨੂੰ ਆਪਣੇ ਧਰਮ ਅਤੇ ਇਤਿਹਾਸ ਨਾਲ ਜੋੜਨਾ ਬਹੁਤ ਲਾਜ਼ਮੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਬੱਚਿਆਂ ਵਿਚ ਚੰਗੇ ਸੰਸਕਾਰ ਅਤੇ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ | ਵਾਈਸ ਪਿ੍ੰਸੀਪਲ ਪਰਵਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵੀ ਬੱਚਿਆਂ ਨੂੰ ਉਨ੍ਹਾਂ ਦੀ ਕਾਮਯਾਬੀ 'ਤੇ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ |
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ ਸਹੋਦਿਆ ਮੁਕਾਬਲੇ 'ਚ ਚੈਂਪੀਅਨ ਬਣਿਆ ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।