14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੇਂਟ ਜੇਵੀਅਰ ਕਾਨਵੈਂਟ ਸਕੂਲ ਸਹੋਦਿਆ ਮੁਕਾਬਲੇ 'ਚ ਚੈਂਪੀਅਨ ਬਣਿਆ

ਅਜੀਤ ਡੈਸਕ 19-05-2026
ਭੂੰਦੜੀ, 18 ਮਈ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ (ਲੁਧਿਆਣਾ) ਦੇ ਵਿਦਿਆਰਥੀਆਂ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਨੌਰਥ ਜ਼ੋਨ) ਵਲੋਂ ਕਰਵਾਏ ਗਏ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਅੰਗਰੇਜ਼ੀ ਭਾਸ਼ਾ ਦੇ ਐਕਸਟੈਂਪੋਰ (ਤਤਕਾਲ) ਭਾਸ਼ਨ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਟਰਾਫ਼ੀ ਆਪਣੇ ਨਾਂਅ ਕੀਤੀ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਦੱਸਿਆ ਕਿ ਇਸ ਮੁਕਾਬਲੇ 'ਚ ਵੱਖ-ਵੱਖ ਸਕੂਲਾਂ ਦੇ ਕਰੀਬ 40 ਵਿਦਿਆਰਥੀਆਂ ਨੇ ਭਾਗ ਲਿਆ | ਸਖ਼ਤ ਮੁਕਾਬਲੇ ਦੇ ਬਾਵਜੂਦ ਸੇਂਟ ਜੇਵੀਅਰ ਕਾਨਵੈਂਟ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ | ਗੁਰਸੀਰਤ ਕੌਰ ਅÏਲਖ ਨੇ ਪਹਿਲਾ, ਪਾਹੁਲਦੀਪ ਕੌਰ ਢੱਟ ਨੇ ਦੂਜਾ ਅਤੇ ਸਾਹਿਬਜੋਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ | ਉਨ੍ਹਾਂ ਕਿਹਾ ਕਿ ਬੱਚਿਆਂ ਨੇ ਪੂਰੇ ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਅੰਦਾਜ਼ ਨਾਲ ਆਪਣੀ ਪੇਸ਼ਕਾਰੀ ਕਰਕੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਹਲਕਾ ਗਿੱਲ ਦੇ ਸਰਬਪੱਖੀ ਵਿਕਾਸ ਨੂੰ ਪੂਰੀ ਤਰ੍ਹਾਂ ਸਮਰਪਿਤ-ਸਰਪੰਚ ਗੁਰੂ ਅਗਲੀ ਖ਼ਬਰ ਨਿਊ ਪੰਜਾਬ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।