14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਰਿੰਕੂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕਰਨ ਨਾਲ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ

ਅਜੀਤ ਡੈਸਕ 19-05-2026
ਬੀਜਾ, 18 ਮਈ (ਕਸ਼ਮੀਰਾ ਸਿੰਘ ਬਗ਼ਲੀ)-ਬਹੁਤ ਹੀ ਮਿਹਨਤੀ, ਹਰ ਇੱਕ ਨੂੰ ਆਪਣਾ ਬਣਾਉਣ, ਪਾਰਟੀ ਦੇ ਵਫ਼ਾਦਾਰ, ਪਿੰਡ ਸੇਹ ਦੇ ਸਰਪੰਚ ਤੇ ਮੁਤੋਂ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਰੂਪ ਸਿੰਘ ਰਿੰਕੂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਇਲਾਕੇ ਅੰਦਰ ਆਪ ਪਾਰਟੀ ਦੇ ਆਗੂਆਂ ਤੇ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਨਵ ਨਿਯੁਕਤ ਚੇਅਰਮੈਨ ਜਗਰੂਪ ਸਿੰਘ ਰਿੰਕੂ ਨੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਤੇ ਹੋਰ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਜੋ ਉਸ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਦਾ ਉਹ ਪੂਰੀ ਇਮਾਨਦਾਰੀ, ਵਫ਼ਾਦਾਰੀ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ ਸਹਿਯੋਗ ਨਾਲ ਦਿਨ ਰਾਤ ਇੱਕ ਕਰ ਦੇਣਗੇ | ਇਸ ਨਿਯੁਕਤੀ ਦਾ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਤੇ ਸੂਬਾ ਐੱਸ. ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ. ਨੇ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਚੇਅਰਮੈਨ ਰਿੰਕੂ ਦੀ ਨਿਯੁਕਤੀ ਪਾਰਟੀ ਲਈ ਕਾਰਗਰ ਸਾਬਤ ਹੋਵੇਗੀ | ਇਸ ਨਿਯੁਕਤੀ ਦਾ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਮੋਨੂੰ ਸਵੈਚ ਬਗ਼ਲੀ, ਸੁਰਜੀਤ ਸਿੰਘ ਸਰਪੰਚ ਮਹਿੰਦੀਪੁਰ, ਕਰਮਜੀਤ ਸਿੰਘ ਰਾਜਾ, ਹਰਦੀਪ ਸਿੰਘ ਕੁਲਾਰ, ਭਿੰਦਰ ਕੁਲਾਰ, ਗੁਰਪ੍ਰੀਤ ਸਿੰਘ ਗੁਰੀ, ਸੋਨੀ ਸੁਲਤਾਨਪੁਰ, ਬਿੱਟੂ ਹਰਬੰਸਪੁਰਾ, ਸੁਖਵਿੰਦਰ ਸਿੰਘ ਚਾਵਾ, ਸਤਵਿੰਦਰ ਸਿੰਘ ਗਰੇਵਾਲ ਬੀਜਾ , ਰਿੰਕੂ ਫੌਜੀ ਬੀਜਾ, ਸੁਖਜੀਤ ਸਿੰਘ ਕਿਸ਼ਨਗੜ੍ਹ ਆਦਿ ਨੇ ਭਰਵਾਂ ਸਵਾਗਤ ਕੀਤਾ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਵੋਟਰ ਭਗਵੰਤ ਮਾਨ ਦੀ ਸਾਫ਼-ਸੁਥਰੀ ਛਵੀ 'ਤੇ ਮੋਹਰ ਲਗਾਉਣਗੇ- ਡਾ. ਬੀਜਾ/ਮਾਂਗੇਵਾਲ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਅਤੇ 'ਆਪ' ਦਾ ਸਮਝੌਤਾ ਜੱਗ ਜ਼ਾਹਿਰ: ਮਦਨੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।