14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਚੋਣਾਂ ਦੌਰਾਨ ਵੋਟਰ ਭਗਵੰਤ ਮਾਨ ਦੀ ਸਾਫ਼-ਸੁਥਰੀ ਛਵੀ 'ਤੇ ਮੋਹਰ ਲਗਾਉਣਗੇ- ਡਾ. ਬੀਜਾ/ਮਾਂਗੇਵਾਲ

ਅਜੀਤ ਡੈਸਕ 19-05-2026
ਮਲੌਦ, 18 ਮਈ (ਸਹਾਰਨ ਮਾਜਰਾ)-'ਆਪ' ਦੇ ਐੱਸ. ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ ਨੇ ਦਾਅਵਾ ਕੀਤਾ ਕਿ ਪਾਇਲ, ਦੋਰਾਹਾ, ਖੰਨਾ ਅਤੇ ਹੋਰ ਨਗਰ ਕੌਂਸਲ ਚੋਣਾਂ ਦੌਰਾਨ ਵੋਟਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਫ਼ ਸੁਥਰੀ ਛਵੀ 'ਤੇ ਮੋਹਰ ਲਗਾਉਣਗੇ | ਕਿਉਂਕਿ ਉਨ੍ਹਾਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਵਾਅਦਿਆਂ ਤੋਂ ਵੀ ਕਿਤੇ ਵੱਧ ਵਿਕਾਸ ਕਾਰਜਾਂ ਅਤੇ ਹਰ ਵਰਗ ਨੂੰ ਰਾਹਤਾਂ ਦੀ ਹਨੇਰੀ ਲਿਆ ਦਿੱਤੀ ਗਈ ਹੈ | ਡਾ. ਬੀਜਾ ਆਪਣੇ ਬਹੁਤ ਕਰੀਬੀ ਸਾਥੀ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਇੰਦਰਪ੍ਰੀਤ ਸਿੰਘ ਮਾਂਗੇਵਾਲ ਦੇ ਗ੍ਰਹਿ ਵਿਖੇ ਪੁੱਜੇ ਸਨ | ਜਿੱਥੇ ਉਨ੍ਹਾਂ ਦਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਮਾਂਗੇਵਾਲ ਪਰਿਵਾਰ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਇੰਦਰਪ੍ਰੀਤ ਮਾਂਗੇਵਾਲ ਨੇ ਕਿਹਾ ਕਿ ਡਾ. ਜਸਪ੍ਰੀਤ ਸਿੰਘ ਬੀਜਾ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਹਮੇਸ਼ਾ ਦਲਿਤ ਸਮਾਜ ਦੇ ਅਨੇਕਾਂ ਮਸਲਿਆਂ ਨੂੰ ਜਾਂਬਾਜ਼ੀ ਨਾਲ ਲੜਿਆ ਅਤੇ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਵੱਡਾ ਯੋਗਦਾਨ ਪਾਇਆ | ਇਸ ਮੌਕੇ ਸਰਪੰਚ ਅਵਤਾਰ ਸਿੰਘ ਰਿੰਕੂ ਬੀਜਾ, ਗਿਆਨੀ ਬਿੱਕਰ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਸਿਹੋੜਾ, ਸਕੱਤਰ ਹਰਪ੍ਰੀਤ ਸਿੰਘ, ਹੈਦਰ ਖ਼ਾਨ, ਟਹਿਲ ਸਿੰਘ, ਬਾਬਾ ਟੇਕ ਸਿੰਘ, ਦਾਸ ਅੰਮਿ੍ਤਪਾਲ ਸਿੰਘ ਟੋਨੀ, ਦਵਿੰਦਰ ਸਿੰਘ ਨੀਟੂ ਪੰਚ, ਕਾਕਾ ਜੈਵੀਰ ਸਿੰਘ ਗਿੱਲ ਮਾਂਗੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਸਕਰਨ ਸਿੰਘ ਦਿਓਲ 'ਤੇ ਸਿਆਸੀ ਦਬਾਅ ਹੇਠ ਕੀਤਾ ਪਰਚਾ ਬੇ-ਬੁਨਿਆਦ ਤੇ ਝੂਠਾ-ਅਕਾਲੀ ਆਗੂ ਅਗਲੀ ਖ਼ਬਰ ਰਿੰਕੂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕਰਨ ਨਾਲ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।