13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਇੰਚ: ਸਿੰਮਕ ਦੀ ਅਗਵਾਈ ਹੇਠ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਇਆ-ਝੱਮਟ

ਅਜੀਤ ਡੈਸਕ 19-05-2026
ਹੰਬੜਾਂ, 18 ਮਈ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਣੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹੰਬੜਾਂ ਸਰਕਲ ਦੇ ਯੂਥ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੇ ਅਕਾਲੀ ਦਲ ਦੇ ਵਰਕਰਾਂ ਨਾਲ ਸਿੰਮਕ ਦੇ ਹੱਕ 'ਚ ਰੱਖੀ ਮੀਟਿੰਗ ਮੌਕੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਸੂਬਾ ਸਰਕਾਰ ਲੋਕਾਂ ਦੇ ਮੂੰਹੋਂ ਲਹਿ ਚੁੱਕੀ ਹੈ ਤੇ ਲੋਕ ਸੂਬੇ 'ਚ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ, ਉੱਥੇ ਵਿਧਾਨ ਸਭਾ ਹਲਕਾ ਗਿੱਲ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੇ ਹੱਕ 'ਚ ਪੱਬਾਂ ਭਾਰ ਹੋ ਚੁੱਕੇ ਹਨ ਤੇ ਉਨ੍ਹਾਂ ਦੀ ਜਿੱਤ ਯਕੀਨੀ ਹੋਵੇਗੀ | ਅਕਾਲੀ ਆਗੂ ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ, ਆੜ੍ਹਤੀ ਜਗਤਾਰ ਸਿੰਘ ਕੈਲੇ ਨੇ ਕਿਹਾ ਕਿ ਹਰਪ੍ਰੀਤ ਸਿੰਘ ਸਿੰਮਕ ਦੇ ਹੱਕ 'ਚ ਹਲਕਾ ਗਿੱਲ ਅੰਦਰ ਲੋਕ ਲਹਿਰ ਬਣ ਚੁੱਕੀ ਹੈ ਤੇ ਲੋਕਾਂ ਵਲੋਂ ਉਨ੍ਹਾਂ ਨੂੰ ਵੱਡਾ ਸਮੱਰਥਨ ਮਿਲ ਰਿਹਾ ਹੈ | ਇਸ ਮੌਕੇ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਧਿਆਨ ਸਿੰਘ ਗੌਂਸਪੁਰ, ਸਾਬਕਾ ਸੰਮਤੀ ਮੈਂਬਰ ਸੁਰਜੀਤ ਸਿੰਘ ਗੌਂਸਪੁਰ, ਜਸਵੀਰ ਸਿੰਘ ਰਾਣਾ, ਪਰਮਿੰਦਰ ਸਿੰਘ ਧਾਲੀਵਾਲ, ਦਾਰਾ ਸਿੰਘ ਤੂਰ, ਪੰਚ ਖੁਸ਼ਪ੍ਰੀਤ ਸਿੰਘ ਥਿੰਦ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਆਲ ਇੰਡੀਆ ਕਾਂਗਰਸ ਪਾਰਟੀ ਦੀ ਸੱਜੀ ਬਾਂਹ ਹੈ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ-ਹਰਪ੍ਰੀਤ ਸਿੰਘ ਅਗਲੀ ਖ਼ਬਰ 'ਲੋਕ ਆਵਾਜ਼ ਯਾਤਰਾ' ਅੱਜ ਤੋਂ ਕੈਪਟਨ ਸੰਧੂ ਦੀ ਅਗਵਾਈ 'ਚ ਸ਼ੁਰੂ ਹੋਵੇਗੀ-ਤੱਤਲਾ/ਕਾਦਰਬਖਸ਼/ਸਰਪੰਚ ਕੁਲਾਰ/ਬਾਬਾ ਕੁਲਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।