13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਲ ਇੰਡੀਆ ਕਾਂਗਰਸ ਪਾਰਟੀ ਦੀ ਸੱਜੀ ਬਾਂਹ ਹੈ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ-ਹਰਪ੍ਰੀਤ ਸਿੰਘ

ਅਜੀਤ ਡੈਸਕ 19-05-2026
ਗੁਰੂਸਰ ਸੁਧਾਰ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨਵੀਂ ਆਬਾਦੀ ਅਕਾਲਗੜ੍ਹ ਸੁਧਾਰ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਰਸਾਲਦਾਰ ਅਮਰਜੀਤ ਸਿੰਘ ਉੱਪਲ ਦੇ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਪਿਛਲੇ ਕੁਝ ਦਿਨਾਂ ਤੋਂ ਇਕ ਯੋਜਨਾਬੱਧ ਸਾਜਿਸ਼ ਨਾਲ ਐਸੋਸੀਏਸ਼ਨ ਨੂੰ ਦੋਫਾੜ ਹੋ ਜਾਣ ਦੇ ਕੀਤੇ ਜਾ ਰਹੇ ਭੰਡੀ ਪ੍ਰਚਾਰ ਉੱਪਰ ਚਿੰਤਾ ਜ਼ਾਹਿਰ ਕੀਤੀ ਗਈ | ਪ੍ਰਧਾਨ ਕੈਪਟਨ ਹਰਪ੍ਰੀਤ ਸਿੰਘ ਨੇ ਬਹੁਤ ਹੀ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਸਾਡੀ ਐਸੋਸੀਏਸ਼ਨ ਬਿਲਕੁਲ ਇਕਜੁੱਟ ਹੈ ਅਤੇ ਸੰਪੂਰਨ ਰੂਪ ਵਿਚ ਆਲ ਇੰਡੀਆ ਕਾਂਗਰਸ ਪਾਰਟੀ ਦੀ ਸੱਜੀ ਬਾਂਹ ਹੈ | ਪਿਛਲੇ ਕੋਈ 20 ਸਾਲਾਂ ਦੌਰਾਨ ਹੋਈਆਂ ਚੋਣਾਂ, ਭਾਂਵੇ ਉਹ ਲੋਕਲ ਬਾਡੀਜ਼, ਪ੍ਰਾਂਤ ਅਸੈਂਬਲੀ ਜਾਂ ਪਾਰਲੀਮੈਂਟ ਦੀਆਂ ਹੋਣ, ਸਾਬਕਾ ਸੈਨਿਕ ਐਸ਼ੋਸੀਏਸ਼ਨ ਨਵੀਂ ਆਬਾਦੀ ਅਕਾਲਗੜ੍ਹ ਸੁਧਾਰ ਨੇ ਹਮੇਸ਼ਾ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਦਾ ਡੱਟ ਕੇ ਸਾਥ ਦਿੱਤਾ ਹੈ ਅਤੇ ਅੱਗੇ ਲਈ ਵੀ ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਨਾਲ ਖੜ੍ਹੇਗੀ | ਐਸੋਸੀਏਸ਼ਨ ਦੇ ਚੇਅਰਮੈਨ ਕਰਨਲ ਮੁਖਤਿਆਰ ਸਿੰਘ ਕੁਲਾਰ ਨੇ ਕਾਂਗਰਸ ਪਾਰਟੀ ਵਲੋਂ ਆਪਣੇ ਢਾਂਚਾਗਤ ਸੰਗਠਨ ਵਿਚ ਕੀਤੀਆਂ ਤਬਦੀਲੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ ਸਮਰਪਿਤ ਇਕ ਵੀ ਵੋਟ ਇਧਰ ਓਧਰ ਨਾ ਜਾ ਸਕੇ, ਇਸ ਨੂੰ ਯਕੀਨੀ ਬਣਾਉਣ ਲਈ ਤਬਦੀਲੀਆਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਪਹਿਲਾਂ ਵੀ ਪਿੰਡ ਪੱਧਰ ਤੋਂ ਪ੍ਰਦੇਸ਼ ਪੱਧਰ ਤੱਕ ਦੇ ਅਹੁਦੇਦਾਰਾਂ ਦੀ ਚੋਣ ਰਣਨੀਤੀ ਦਾ ਖੁੱਲ੍ਹਕੇ ਸਾਥ ਦਿੰਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ | ਐਸੋਸੀਏਸ਼ਨ ਨੇ ਪਹਿਲਾਂ ਹੋਈਆਂ ਚੋਣਾਂ ਵਿਚ ਵੀ ਡਾਕਟਰ ਅਮਰ ਸਿੰਘ ਮੈਂਬਰ ਪਾਰਲੀਮੈਂਟ ਦੀ ਜਿੱਤ ਨੂੰ ਯਕੀਨੀ ਬਣਾਉਣ ਵਿਚ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਕੰਮ ਕੀਤਾ ਹੈ ਅਤੇ ਭਵਿੱਖ ਵਿਚ ਵੀ ਕਾਂਗਰਸ ਪਾਰਟੀ ਦੀ ਜਿੱਤ ਲਈ ਵਚਨਬੱਧ ਹੈ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮੇਜਰ ਗੁਰਦੇਵ ਸਿੰਘ, ਕੈਪਟਨ ਮੇਜਰ ਸਿੰਘ, ਸੂਬੇਦਾਰ ਮੇਜਰ ਨੰਦ ਸਿੰਘ, ਸੂਬੇਦਾਰ ਮੇਜਰ ਅਮਰ ਸਿੰਘ, ਰਸਾਲਦਾਰ ਅਮਰਜੀਤ ਸਿੰਘ ਉੱਪਲ, ਕੈਪਟਨ ਅਵਤਾਰ ਸਿੰਘ, ਹੌਲਦਾਰ ਸਰਬਜੀਤ ਸਿੰਘ, ਹੌਲਦਾਰ ਦਰਬਾਰਾ ਸਿੰਘ ਅਤੇ ਐਸੋਸੀਏਸ਼ਨ ਦੇ ਕੈਸ਼ੀਅਰ ਮਨਜੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸੁਧਾਰ ਬਾਜ਼ਾਰ ਕੈਮਿਸਟ ਐਸੋਸੀਏਸ਼ਨ ਵਲੋਂ ਕੱਲ੍ਹ ਦੇ ਬੰਦ ਦਾ ਪੂਰਨ ਸਮਰਥਨ ਅਗਲੀ ਖ਼ਬਰ ਇੰਚ: ਸਿੰਮਕ ਦੀ ਅਗਵਾਈ ਹੇਠ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਇਆ-ਝੱਮਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।