13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੁਧਾਰ ਬਾਜ਼ਾਰ ਕੈਮਿਸਟ ਐਸੋਸੀਏਸ਼ਨ ਵਲੋਂ ਕੱਲ੍ਹ ਦੇ ਬੰਦ ਦਾ ਪੂਰਨ ਸਮਰਥਨ

ਅਜੀਤ ਡੈਸਕ 19-05-2026
ਗੁਰੂਸਰ ਸੁਧਾਰ, 18 ਮਈ (ਬਲਵਿੰਦਰ ਸਿੰਘ ਧਾਲੀਵਾਲ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਦਿੱਤੇ ਗਏ ਸੱਦੇ ਤਹਿਤ ਸਥਾਨਕ ਕਸਬਾ ਗੁਰੂਸਰ ਸੁਧਾਰ ਵਿਖੇ 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਪੂਰੇ ਦਿਨ ਲਈ ਸਮੁੱਚੇ ਤੌਰ 'ਤੇ ਬੰਦ ਰਹਿਣਗੀਆਂ | ਇਸ ਸਬੰਧੀ ਫ਼ੈਸਲਾ ਸੁਧਾਰ ਬਾਜ਼ਾਰ ਕੈਮਿਸਟ ਐਸੋਸੀਏਸ਼ਨ ਵਲੋਂ ਅੱਜ ਕੀਤੀ ਗਈ ਅਹਿਮ ਮੀਟਿੰਗ ਦੌਰਾਨ ਲਿਆ ਗਿਆ | ਇਸ ਮੌਕੇ ਹਾਜ਼ਰ ਡਾ. ਕਿਰਪਾਲ ਸਿੰਘ, ਸੁਭਾਸ਼ ਜਿੰਦਲ, ਜਸਵੰਤ ਰਾਏ ਬਜਾਜ ਟੀਟੂ, ਰਾਮ ਪ੍ਰਕਾਸ਼, ਸੁਨੀਲ ਕੁਮਾਰ ਗੋਇਲ, ਮਨਮੋਹਣ ਸਿੰਘ, ਸੰਜੀਵ, ਜਪਜੋਤ ਸਿੰਘ ਆਦਿ ਕੈਮਿਸਟ ਬਾਜ਼ਾਰ ਸੁਧਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਮੂਹ ਦਵਾਈ ਵਿਕ੍ਰੇਤਾ ਆਪਣੀਆਂ ਹੱਕੀ ਮੰਗਾਂ ਖਾਤਰ 20 ਮਈ ਵਾਲੇ ਦਿਨ ਜਿਥੇ ਹੜਤਾਲ ਵਿਚ ਹਿੱਸਾ ਲੈਣਗੇ ਉਥੇ ਬਾਹਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਦਾ ਪ੍ਰਗਟਾਵਾ ਵੀ ਕੀਤਾ ਜਾਵੇਗਾ | ਕੈਮਿਸਟ ਐਸੋਸੀਏਸ਼ਨ ਨੇ ਸਮੂਹ ਦਵਾਈ ਵਿਕ੍ਰੇਤਾਵਾਂ ਨੂੰ 20 ਮਈ ਨੂੰ ਆਪੋ-ਆਪਣੀਆਂ ਦੁਕਾਨਾਂ ਬੰਦ ਰੱਖ ਕੇ ਇਸ ਨੂੰ ਪੂਰਨ ਸਫ਼ਲ ਬਣਾਉਣ ਦੀ ਵੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਵਾਰਡ ਨੰਬਰ-13 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਭਵਨਦੀਪ ਕੌਰ ਗਿੱਲ ਵਲੋਂ ਵੋਟਰਾਂ ਨਾਲ ਰਾਬਤਾ ਕਾਇਮ ਅਗਲੀ ਖ਼ਬਰ ਆਲ ਇੰਡੀਆ ਕਾਂਗਰਸ ਪਾਰਟੀ ਦੀ ਸੱਜੀ ਬਾਂਹ ਹੈ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ-ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।