13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਨੰਬਰ-13 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਭਵਨਦੀਪ ਕੌਰ ਗਿੱਲ ਵਲੋਂ ਵੋਟਰਾਂ ਨਾਲ ਰਾਬਤਾ ਕਾਇਮ

ਅਜੀਤ ਡੈਸਕ 19-05-2026
ਰਾਏਕੋਟ, 18 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਵਾਰਡ ਨੰਬਰ-13 'ਚ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ | ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਭਵਨਦੀਪ ਕੌਰ ਗਿੱਲ ਪਤਨੀ ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਏਕੋਟ ਨੇ ਵਾਰਡ ਨੰਬਰ-13 'ਚ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਉਮੀਦਵਾਰ ਭਵਨਦੀਪ ਕੌਰ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਸ਼ਹਿਰਾਂ ਦਾ ਸਭ ਤੋਂ ਵੱਧ ਵਿਕਾਸ ਹੋਇਆ ਹੈ, ਜਦਕਿ ਵਾਰਡ ਨੰਬਰ-13 ਦੀਆਂ ਸਮੱਸਿਆਵਾਂ ਮੇਰੇ ਧਿਆਨ 'ਚ ਹਨ | ਚੋਣ ਜਿੱਤਣ ਤੋਂ ਬਾਅਦ ਪਹਿਲ ਦੇ ਆਧਾਰ 'ਤੇ ਲੋਕਾਂ ਦੀ ਪ੍ਰਮੁੱਖ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਵਨਦੀਪ ਕੌਰ ਗਿੱਲ ਪੜ੍ਹੇ-ਲਿਖੇ ਤੇ ਸੂਝਵਾਨ ਉਮੀਦਵਾਰ ਹਨ ਅਤੇ ਵਾਰਡ ਵਾਸੀ ਬਦਲਾਅ ਚਾਹੁੰਦੇ ਹਨ, ਜਿਸ ਕਰਕੇ ਭਵਨਦੀਪ ਕੌਰ ਗਿੱਲ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ |
ਪਿਛਲੀ ਖ਼ਬਰ ਰਾਏਕੋਟ ਨਗਰ ਕੌਂਸਲ ਚੋਣਾਂ ਲਈ ਸਾਰੇ 74 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਅਗਲੀ ਖ਼ਬਰ ਸੁਧਾਰ ਬਾਜ਼ਾਰ ਕੈਮਿਸਟ ਐਸੋਸੀਏਸ਼ਨ ਵਲੋਂ ਕੱਲ੍ਹ ਦੇ ਬੰਦ ਦਾ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।