13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਰਾਏਕੋਟ ਨਗਰ ਕੌਂਸਲ ਚੋਣਾਂ ਲਈ ਸਾਰੇ 74 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਦੇ ਹੋਏ ਕਰਮਚਾਰੀ | ਤਸਵੀਰ: ਲਿੱਤਰ <br/> 19-05-2026
ਰਾਏਕੋਟ, 18 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਰਾਏਕੋਟ ਦੇ 15 ਵਾਰਡਾਂ ਲਈ ਹੋਣ ਵਾਲੀ ਚੋਣ ਸੰਬੰਧੀ ਬੀਤੇ ਕੱਲ੍ਹ ਤੱਕ ਕੁੱਲ 74 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ, ਜਿੰਨ੍ਹਾਂ ਦੀ ਅੱਜ ਰਿਟਰਨਿੰਗ ਅਫ਼ਸਰ ਆਦੇਸ਼ ਗੁਪਤਾ ਦੀ ਦੇਖ-ਰੇਖ ਹੇਠ ਜਾਂਚ ਪੜਤਾਲ ਕੀਤੀ ਗਈ | ਜਿਸ ਤੋਂ ਬਾਅਦ ਅੱਜ ਇੰਨ੍ਹਾਂ ਸਾਰੇ ਨਾਮਜ਼ਦਗੀ ਪੱਤਰਾਂ ਨੂੰ ਸਹੀ ਪਾਇਆ ਗਿਆ | ਗੌਰਤਲਬ ਹੈ ਕਿ ਰਾਏਕੋਟ ਦੇ 15 ਵਾਰਡਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ 15, ਆਮ ਆਦਮੀ ਪਾਰਟੀ ਦੇ 15, ਕਾਂਗਰਸ ਦੇ 15, ਭਾਰਤੀ ਜਨਤਾ ਪਾਰਟੀ ਦੇ 8 ਅਤੇ ਬਸਪਾ ਦੇ 1 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਦਕਿ 20 ਆਜ਼ਾਦ ਉਮੀਦਵਾਰਾਂ ਵਲੋਂ ਵੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ | ਜਿੰਨ੍ਹਾਂ ਵਿਚੋਂ ਜ਼ਿਆਦਾਤਰ ਨਾਮਜ਼ਦਗੀ ਪੱਤਰ ਕਵਰਿੰਗ ਕੈਂਡੀਡੇਟ ਵਜੋਂ ਹੀ ਕੀਤੀ ਗਈ ਸੀ ਹੁਣ ਕੱਲ੍ਹ ਕਾਗਜ਼ ਵਾਪਸ ਲੈਣ ਉਪਰੰਤ ਕੁੱਲ 54 ਉਮੀਦਵਾਰਾਂ ਦੇ ਮੈਦਾਨ ਵਿਚ ਰਹਿਣ ਦੀ ਉਮੀਦ ਹੈ ਕਿਉਂਕਿ ਉਮੀਦ ਹੈ ਕਿ ਜਿੰਨ੍ਹਾਂ ਉਮੀਦਵਾਰਾਂ ਨੇ ਕਵਰਿੰਗ ਉਮੀਦਵਾਰਾਂ ਦੇ ਤੌਰ 'ਤੇ ਨਾਮਜਦਗੀਆਂ ਭਰੀਆਂ ਸਨ ਲਗਭਗ ਉਹ ਸਾਰੇ ਹੀ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲੈਣਗੇ, ਪਰ ਪੂਰੀ ਸਥਿਤੀ ਕੱਲ੍ਹ 19 ਮਈ ਨੂੰ ਸਪੱਸ਼ਟ ਹੋ ਜਾਵੇਗੀ, ਜਿਸ ਤੋਂ ਬਾਅਦ ਸਾਰਿਆਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ |
ਪਿਛਲੀ ਖ਼ਬਰ ਸੁਧਾਰ ਬਾਜ਼ਾਰ ਕੈਮਿਸਟ ਐਸੋਸੀਏਸ਼ਨ ਵਲੋਂ ਕੱਲ੍ਹ ਦੇ ਬੰਦ ਦਾ ਪੂਰਨ ਸਮਰਥਨ ਅਗਲੀ ਖ਼ਬਰ ਰਾਏਕੋਟ ਨਗਰ ਕੌਂਸਲ ਚੋਣਾਂ ਲਈ ਸਾਰੇ 74 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।