13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਾਊਦੀ ਅਰਬ ਤੋਂ ਕੁਲਵਿੰਦਰ ਸਿੰਘ ਦੀ ਮਿ੍ਤਕ ਦੇਹ ਜੱਦੀ ਪਿੰਡ ਜਰਗੜੀ ਪੁੱਜਣ 'ਤੇ ਕੀਤਾ ਅੰਤਿਮ ਸੰਸਕਾਰ

ਅਜੀਤ ਡੈਸਕ 19-05-2026
ਜੌੜੇਪੁਲ ਜਰਗ, 18 ਮਈ (ਪਾਲਾ ਰਾਜੇਵਾਲੀਆ)-ਹਲਕਾ ਪਾਇਲ ਦੇ ਪਿੰਡ ਜਰਗੜੀ ਦੇ ਨੌਜਵਾਨ ਕੁਲਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਜਿਸ ਦੀ ਇਕ ਮਹੀਨਾ ਪਹਿਲਾ ਸਾਊਦੀ ਅਰਬ ਦੇ ਸ਼ਹਿਰ ਜੇਦਾ ਵਿਖੇ ਮੌਤ ਹੋ ਗਈ ਸੀ | ਉਸ ਦੀ ਮਿ੍ਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਜਰਗੜੀ ਵਿਖੇ ਪੁੱਜੀ | ਉਪਰੰਤ ਪਿੰਡ ਵਾਸੀਆਂ ਵਲੋਂ ਗ਼ਮਗੀਨ ਮਾਹੌਲ ਵਿਚ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਡਾ. ਜਸਪ੍ਰੀਤ ਸਿੰਘ ਬੀਜਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਐੱਸ. ਸੀ. ਵਿੰਗ, ਗੁਰਪ੍ਰੀਤ ਸਿੰਘ ਜਰਗੜੀ ਹਲਕਾ ਪ੍ਰਧਾਨ ਐੱਸ. ਸੀ. ਵਿੰਗ, ਮਨਦੀਪ ਸਿੰਘ ਮਨੀ, ਨਿਰਮਲ ਸਿੰਘ, ਕੇਵਲ ਸਿੰਘ, ਬੰਤ ਸਿੰਘ, ਬਹਾਦਰ ਸਿੰਘ ਸਮੇਤ ਇਲਾਕੇ ਦੇ ਪੰਚ ਸਰਪੰਚ ਹਾਜ਼ਰ ਸਨ | ਦੱਸਣਯੋਗ ਹੈ ਕਿ ਕੁਲਵਿੰਦਰ ਸਿੰਘ ਤਿੰਨ ਭਰਾ ਸਨ ਤੇ ਸਾਰਿਆਂ 'ਚੋਂ ਵੱਡਾ ਹੋਣ ਕਰ ਕੇ ਸਾਊਦੀ ਅਰਬ ਗਿਆ ਹੋਇਆ ਸੀ | ਜਦੋਂ ਇਨ੍ਹਾਂ ਦੀ ਮੌਤ ਸੰਬੰਧੀ ਦੁਖਦਾਈ ਖ਼ਬਰ ਪਿੰਡ ਪਹੁੰਚੀ ਤਾਂ ਪਿੰਡ ਵਾਸੀਆਂ ਵਲੋਂ ਮਿ੍ਤਕ ਦੇਹ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀਆਂ ਗਈਆਂ | ਪਿੰਡ ਵਾਸੀਆਂ ਵਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਕੋਲ ਪਹੁੰਚ ਕੀਤੀ ਗਈ, ਜਿਸ 'ਤੇ ਉਨ੍ਹਾਂ ਕਾਰਵਾਈ ਕਰਦਿਆਂ ਇਕ ਪੱਤਰ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਲਿਖਿਆ ਗਿਆ ਸੀ |
ਮਿ੍ਤਕ ਦੇਹ ਨੂੰ ਭਾਰਤ ਲਿਆਉਣ ਲਈ ਪਰਿਵਾਰ ਨੇ ਐੱਸ. ਸੀ. ਕਮਿਸ਼ਨ ਕੋਲ ਕੀਤੀ ਸੀ ਫ਼ਰਿਆਦ
ਪਰਿਵਾਰਕ ਮੈਂਬਰਾਂ ਵਲੋਂ ਮਿ੍ਤਕ ਕੁਲਵਿੰਦਰ ਸਿੰਘ ਦੀ ਲਾਸ਼ ਵਤਨ ਲਿਆਉਣ ਲਈ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਕੋਲ ਫ਼ਰਿਆਦ ਲਗਾਈ ਗਈ ਸੀ | ਜਿਸ 'ਤੇ ਕਾਰਵਾਈ ਕਰਦਿਆਂ ਚੇਅਰਮੈਨ ਗੜ੍ਹੀ ਨੇ ਪਰਿਵਾਰ ਦੇ ਮੈਂਬਰਾਂ ਦਾ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕਰਵਾਇਆ ਗਿਆ | ਜਿਸ ਦੇ ਨਤੀਜੇ ਵਜੋਂ ਇਕ ਹਫ਼ਤੇ ਦੇ ਵਿਚ ਕੁਲਵਿੰਦਰ ਸਿੰਘ ਦੀ ਲਾਸ਼ ਅੱਜ ਪਿੰਡ ਪੁੱਜੀ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹੇਡੋਂ ਬੇਟ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਰਾੜਾ ਸਾਹਿਬ ਵਿਖੇ ਰਾਤ ਨੂੰ ਬਣਾਈ ਸੜਕ ਦਿਨ ਚੜ੍ਹਦੇ ਨੂੰ ਖਿੱਲਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।