13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਾਤਾ ਹਰਦੇਈ ਸਕੂਲ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 19-05-2026
ਮਾਛੀਵਾੜਾ ਸਾਹਿਬ, 18 ਮਈ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ | ਸਕੂਲ 'ਚ ਚੱਲ ਰਹੇ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦੇ ਨਤੀਜੇ 100 ਫ਼ੀਸਦੀ ਰਹੇ ਉੱਥੇ ਹੀ ਕਾਮਰਸ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਸੂਬੇ 'ਚੋਂ 17ਵਾਂ ਸਥਾਨ ਪ੍ਰਾਪਤ ਕਰ ਸੰਸਥਾ ਦਾ ਮਾਣ ਵਧਾਇਆ | ਸਕੂਲ ਪਿ੍ੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਦੇ ਕਾਮਰਸ ਗਰੁੱਪ 'ਚੋਂ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 96.8 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਸਕੂਲ 'ਚੋਂ ਪਹਿਲਾ, ਅਰਪਨਜੋਤ ਕੌਰ ਨੇ 94.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਜਾ ਅਤੇ ਬਬਨਪ੍ਰੀਤ ਕੌਰ ਨੇ 83.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਰ੍ਹਵੀਂ ਸਾਇੰਸ ਗਰੁੱਪ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 87 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ, ਸੋਨੀਆ ਤੇ ਰਾਜਵੀਰ ਨੇ 86.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਹਰਮਨਪ੍ਰੀਤ ਕੌਰ ਨੇ 86.4 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਰ੍ਹਵੀਂ ਹਿਉਮੈਨਟੀਜ਼ ਗਰੁੱਪ 'ਚੋਂ ਵਿਦਿਆਰਥਣ ਰਜਨੀ ਨੇ 93 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਸਕੂਲ 'ਚੋਂ ਪਹਿਲਾ, ਰੌਸ਼ਨੀ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ, ਸੁਖਪ੍ਰੀਤ ਕੌਰ ਨੇ 88.4 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਦਸਵੀਂ ਦੇ ਨਤੀਜਿਆਂ ਵਿਚ ਗੁਰਵੀਰ ਕੌਰ ਨੇ 80.3 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ, ਜੈਸਮੀਨ ਤੇ ਪ੍ਰਭਲੀਨ ਨੇ 75 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ, ਸਲੋਨੀ ਨੇ 74 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁੰਦਰਾ, ਗੁਰਨਾਮ ਸਿੰਘ ਨਾਗਰਾ, ਜੇ. ਪੀ. ਸਿੰਘ ਮੱਕੜ, ਟਹਿਲ ਸਿੰਘ ਅÏਜਲਾ, ਜੈਦੀਪ ਸਿੰਘ ਨੇ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ |
ਪਿਛਲੀ ਖ਼ਬਰ ਬਾਬਾ ਕਾਹਲਾ ਸਿੰਘ ਦੀ ਬਰਸੀ ਮਨਾਈ ਅਗਲੀ ਖ਼ਬਰ ਕੁਹਾੜਾ ਬੱਸ ਅੱਡੇ 'ਤੇ ਖਾਣ-ਪੀਣ ਦੀਆਂ ਵਸਤਾਂ ਦੀ ਖਿੱਲਰੀ ਗੰਦਗੀ ਤੋਂ ਰਾਹਗੀਰ ਅਤੇ ਸਵਾਰੀਆਂ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।