01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਸੰਬੰਧੀ ਕੱਲ੍ਹ ਤੋਂ 25 ਤੱਕ ਹੋਣਗੇ ਸਮਾਗਮ <br/>

ਅਜੀਤ ਡੈਸਕ 20-05-2026
ਜਗਰਾਉਂ, 19 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਸਮਾਗਮ 21 ਤੋਂ 25 ਮਈ ਤੱਕ ਹੋਣਗੇ | ਇਸ ਤੋਂ ਇਲਾਵਾ ਕੈਨੇਡਾ ਅਤੇ ਅਮਰੀਕਾ 'ਚ ਵੀ ਮਹਾਂਪੁਰਖਾਂ ਦੀ ਯਾਦ 'ਚ ਸਮਾਗਮ ਕਰਵਾਏ ਜਾ ਰਹੇ ਹਨ | ਇਹ ਸਮਾਗਮ ਮਹਾਂਪੁਰਖਾਂ ਤੋਂ ਵਰੋਸਾਏ ਅਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਦਲੇਰ ਸਿੰਘ ਲੁਧਿਆਣਾ ਅਤੇ ਮਨਿੰਦਰ ਸਿੰਘ ਮੰਨੀ ਕੈਲਪੁਰ ਨੇ ਦੱਸਿਆ ਕਿ ਮਹਾਂਪੁਰਖਾਂ ਦੀ ਯਾਦ 'ਚ 21 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਹੋਣਗੇ | ਇਨ੍ਹਾਂ ਦੇ ਭੋਗ 23 ਮਈ ਨੂੰ ਸਵੇਰੇ 9 ਵਜੇ ਪੈਣਗੇ | ਇਸ ਦਿਨ ਹੀ ਦੂਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਹੋਣਗੇ, ਜਿਨ੍ਹਾਂ ਦੇ ਭੋਗ 25 ਮਈ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਇਸ ਉਪਰੰਤ ਦੀਵਾਨ ਸਜਾਇਆ ਜਾਵੇਗਾ, ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਭਰਨਗੇ | ਇਸ ਤੋਂ ਇਲਾਵਾ 5 ਤੋਂ 7 ਜੂਨ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਕੈਨੇਡਾ, 12 ਤੋਂ 14 ਜੂਨ ਨੂੰ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਐਡਮਿੰਟਨ ਏ.ਬੀ. ਕੈਨੇਡਾ, 19 ਤੋਂ 21 ਜੂਨ ਗੁਰਦੁਆਰਾ ਸਿੱਖ ਹੈਰੀਟੇਜ ਸੈਂਟਰ ਟੋਰਾਂਟੋ ਕੈਨੇਡਾ, 26 ਤੋਂ 28 ਜੂਨ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਬਿਕਰਸਫੀਡ ਕੈਲਫੋਰਨੀਆ ਅਮਰੀਕਾ ਵਿਖੇ ਵੀ ਸਮਾਗਮ ਹੋਣਗੇ | ਇਨ੍ਹਾਂ ਸਾਰੇ ਸਮਾਗਮ 'ਚ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਵਿਸੇਸ਼ ਤੌਰ 'ਤੇ ਹਾਜ਼ਰੀਆਂ ਭਰਨਗੇ |


ਪਿਛਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹਰਪ੍ਰੀਤ ਕੌਰ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ <br/> ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਕਿਸੇ ਵੀ ਉਮੀਦਵਾਰ ਦੇ ਕਾਗ਼ਜ਼ ਰੱਦ ਨਾ ਕਰਵਾਉਣ ਦੀ ਹੋ ਰਹੀ ਆ ਚਰਚਾ: ਅਮਰਦੀਪ ਸਿੰਘ ਕੂਹਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।