01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਾਰਡ ਨੰਬਰ-15 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਦੇਵ ਸਿੰਘ ਸੈਂਭੀ ਨੇ ਵਾਰਡ ਦੀ ਨੁਹਾਰ ਬਦਲਣ ਦਾ ਲਿਆ ਸੰਕਲਪ <br/>

ਅਜੀਤ ਡੈਸਕ 20-05-2026
ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਉਮੀਦਵਾਰਾਂ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਵੋਟਰਾਂ ਨਾਲ ਰਾਬਤੇ ਕੀਤੇ ਜਾ ਰਹੇ ਹਨ | ਇਸੇ ਤਹਿਤ ਵਾਰਡ ਨੰਬਰ-15 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਦੇਵ ਸਿੰਘ ਸੈਂਭੀ ਨੇ ਆਪਣੀ ਚੋਣ ਕੰਪੇਨ ਨੂੰ ਤੇਜ਼ ਕਰਦਿਆਂ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਚੋਣ ਨਿਸ਼ਾਨ 'ਤੱਕੜੀ' ਉੱਪਰ ਵੋਟ ਪਾਉਣ ਲਈ ਅਪੀਲ ਕੀਤੀ | ਉਨ੍ਹਾਂ ਆਖਿਆ ਕਿ ਨਗਰ ਕੌਂਸਲ ਚੋਣਾਂ ਸ਼ਹਿਰ ਤੇ ਵਾਰਡ ਦੀ ਤਰੱਕੀ ਲਈ ਅਹਿਮ ਹਨ, ਇਸ ਲਈ ਚੋਣਾਂ ਵਿੱਚ ਵਾਰਡ ਨੰਬਰ-15 ਦੇ ਵੋਟਰ ਤਰੱਕੀ ਦੀ ਸੋਚ ਨੂੰ ਅੱਗੇ ਰੱਖ ਕੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਤਾਂ ਜੋ ਜਿੱਤ ਦੇ ਬਾਅਦ ਇੱਕ-ਇੱਕ ਕਰਕੇ ਸਮੱਸਿਆਵਾਂ ਦੇ ਹੱਲ ਕੀਤੇ ਜਾ ਸਕਣ | ਜਗਦੇਵ ਸਿੰਘ ਸੈਂਭੀ ਨੇ ਆਖਿਆ ਕਿ ਉਨ੍ਹਾਂ ਦਾ ਮਕਸਦ ਸਿਰਫ਼ ਚੋਣ ਜਿੱਤਣਾ ਨਹੀਂ, ਸਗੋਂ ਸ਼ਹਿਰ ਨੂੰ ਸਰਵਪੱਖੀ ਸਹੂਲਤਾਂ ਮੁਹੱਈਆਂ ਕਰਵਾ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ, ਇਸ ਲਈ ਵੋਟਰ ਉਨ੍ਹਾਂ ਦਾ ਸਮਰਥਨ ਕਰਨ ਤਾਂ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ 'ਤੇ ਚੱਲ ਕੇ ਰਾਏਕੋਟ ਸ਼ਹਿਰ ਦੀ ਨੁਹਾਰ ਬਦਲੀ ਜਾ ਸਕੇ |

ਪਿਛਲੀ ਖ਼ਬਰ ਹੋਈਆਂ ਰਜਿਸਟਰੀਆਂ 'ਤੇ ਨਾਇਬ ਤਹਿਸੀਲਦਾਰ ਮੁੱਲਾਂਪੁਰ ਦੇ ਦਸਤਖ਼ਤਾਂ ਲਈ ਲੰਬੀ ਉਡੀਕ ਕਿਉਂ- ਹਸਨਪੁਰ <br/> ਅਗਲੀ ਖ਼ਬਰ ਹਲਕਾ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਮੱਲ੍ਹਾ ਤੋਂ ਮਾਣੂੰਕੇ ਨੂੰ ਜੋੜਨ ਵਾਲੀ 50 ਲੱਖ ਦੀ ਲਾਗਤ ਨਾਲ ਤਿਆਰ ਸੜਕ ਦਾ ਉਦਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।