02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਬਾਬੇ ਸ਼ਹੀਦ ਸਿੰਘਾਂ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਭਲਕੇ <br/>

ਅਜੀਤ ਡੈਸਕ 20-05-2026
ਰਾਏਕੋਟ, 19 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਨੂਰਪੁਰਾ ਵਿਖੇ ਬਾਬੇ ਸ਼ਹੀਦ ਸਿੰਘਾਂ ਦੇ ਅਸਥਾਨ 'ਤੇ ਸਾਲਾਨਾ ਧਾਰਮਿਕ ਸਮਾਗਮ 21 ਮਈ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੇ ਸਬੰਧ 'ਚ ਮੁੱਖ ਸੇਵਾਦਾਰ ਸੋਹਣ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਦੌਰਾਨ ਵਿਸ਼ੇਸ਼ ਤੌਰ 'ਤੇ ਸਾਬਕਾ ਸਰਪੰਚ ਦਰਸ਼ਨ ਸਿੰਘ ਗਰੇਵਾਲ, ਸਰਪੰਚ ਰਣਜੀਤ ਸਿੰਘ, ਪੰਚ ਸੁਖਜਿੰਦਰ ਸਿੰਘ ਗਰੇਵਾਲ, ਪੰਚ ਬੇਅੰਤ ਸਿੰਘ ਸਿੱਧੂ, ਪੰਚ ਸੁਖਵਿੰਦਰ ਸਿੰਘ ਗਿੱਲ, ਪੰਚ ਸੇਵਾ ਸਿੰਘ ਆਦਿ ਵਲੋਂ ਸ਼ਿਰਕਤ ਕੀਤੀ ਗਈ | ਮੁੱਖ ਸੇਵਾਦਾਰ ਸੋਹਣ ਸਿੰਘ ਕਲਸੀ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ ਸਵੇਰੇ 9:30 ਵਜੇ ਤੋਂ 11 ਵਜੇ ਤੱਕ ਵਿਸ਼ਵਕਰਮਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਬੀਬੀਆਂ ਰਾਏਕੋਟ) ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ ਉਪਰੰਤ ਢਾਡੀ-ਕਵੀਸ਼ਰ ਦਰਬਾਰ ਸਜੇਗਾ, ਜਿਸ ਦੌਰਾਨ ਇੰਟਰਨੈਸ਼ਨਲ ਢਾਡੀ ਗਿਆਨੀ ਕਰਨੈਲ ਸਿੰਘ ਸੋਢਾ (ਛਾਪੇ ਵਾਲਿਆਂ) ਵੱਲੋਂ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਹਰਬੰਸ ਸਿੰਘ ਗਰੇਵਾਲ, ਸਾਬਕਾ ਪੰਚ ਗੁਰਜੀਤ ਸਿੰਘ ਗਿੱਲ, ਸ਼ਿੰਗਾਰਾ ਸਿੰਘ, ਅੰਗਰੇਜ਼ ਸਿੰਘ, ਮੁਸ਼ਿੰਦਰ ਸਿੰਘ ਸੇਖੋਂ, ਬਲਵੀਰ ਸਿੰਘ ਗਿੱਲ, ਸਾਬਕਾ ਪੰਚ ਬਹਾਦਰ ਸਿੰਘ, ਹਰਭਜਨ ਸਿੰਘ ਪਨੇਸਰ, ਜਗਜੀਤ ਸਿੰਘ, ਬਲਵੀਰ ਸਿੰਘ, ਮਨਪ੍ਰੀਤ ਸਿੰਘ ਗਿੱਲ, ਰਿੱਕੀ ਸਿੰਘ, ਸੇਖੋਂ ਨੂਰਪੁਰਾ, ਗੇਲ ਸਿੰਘ, ਹਰਦੀਪ ਸਿੰਘ, ਦਵਿੰਦਰ ਸਿੰਘ ਪੇਂਟਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਪਟਨ ਸੰਧੂ ਨੇ ਬੇਟ ਇਲਾਕੇ 'ਚੋਂ 'ਲੋਕ ਆਵਾਜ਼ ਯਾਤਰਾ' ਦੀ ਸ਼ੁਰੂਆਤ ਕਰਦਿਆਂ ਵਰਕਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤ... ਅਗਲੀ ਖ਼ਬਰ ਨਗਰ ਕੌਂਸਲ ਰਾਏਕੋਟ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਦੇ ਨੇੜੇ-ਕਾਮਿਲ ਅਮਰ/ਬੀਰਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।