02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਜਨਤਾ 'ਤੇ ਪਿਆ ਮਹਿੰਗਾਈ ਦਾ ਨਵਾਂ ਬੋਝ-ਬਾਜਵਾ/ਬੁੱਢੇਵਾਲ <br/>

ਅਜੀਤ ਡੈਸਕ 20-05-2026
ਕੁਹਾੜਾ, 19 ਮਈ (ਸੰਦੀਪ ਸਿੰਘ ਕੁਹਾੜਾ)-ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਤਾਜ਼ਾ ਵਾਧੇ ਨੇ ਆਮ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ | ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 91 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ, ਜਿਸ ਨਾਲ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਅਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਬਲਵੀਰ ਸਿੰਘ ਬੁੱਢੇਵਾਲ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਵਾਧੇ ਦਾ ਸਿੱਧਾ ਅਸਰ ਆਮ ਲੋਕਾਂ ਦੇ ਰੋਜ਼ਾਨਾ ਖ਼ਰਚ ਤੇ ਪਵੇਗਾ, ਇਸ ਦੇ ਨਾਲ ਹੀ ਟਰਾਂਸਪੋਰਟ ਮਹਿੰਗੀ ਹੋਣ ਖਾਣ ਪੀਣ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਚ ਵਾਧੇ ਦੇ ਨਾਲ ਬੱਸਾਂ, ਆਟੋ ਅਤੇ ਹੋਰ ਸਾਧਨਾਂ ਦੇ ਕਿਰਾਏ 'ਚ ਵੀ ਵਾਧਾ ਹੋਵੇਗਾ, ਜਿਸ ਨਾਲ ਆਮ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਇੰਧਨ ਦੀਆਂ ਕੀਮਤਾਂ ਘਟਾਏ ਅਤੇ ਮਹਿੰਗਾਈ 'ਤੇ ਕਾਬੂ ਪਾਇਆ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਸਾਹਨੇਵਾਲ 'ਚ ਅੱਜ ਕੈਮਿਸਟਾਂ ਵਲੋਂ ਦੁਕਾਨਾਂ ਬੰਦ ਕਰਕੇ ਸ਼ਾਂਤਮਈ ਤਰੀਕੇ ਨਾਲ ਕੀਤੀ ਜਾਵੇਗੀ ਹੜਤਾਲ : ਪੁਰੀ <br/> ਅਗਲੀ ਖ਼ਬਰ ਬੀ. ਕਾਮ. ਦੇ ਨਤੀਜਿਆਂ ਵਿੱਚ ਸਰਕਾਰੀ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।