12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 10 ਵਿਚ 'ਆਪ' ਉਮੀਦਵਾਰ ਕੰਵਰਪਾਲ ਸਿੰਘ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜੀਤ ਡੈਸਕ 23-05-2026
ਜਗਰਾਉਂ, 22 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸ਼ਹਿਰ ਦੇ ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰਪਾਲ ਸਿੰਘ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਉਮੀਦਵਾਰ ਕੰਵਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਇਕ-ਇਕ ਵੋਟ ਚੋਣ ਨਿਸ਼ਾਨ ਝਾੜੂ ਨੂੰ ਪਾ ਕੇ ਉਨ੍ਹਾਂ ਨੂੰ ਕਾਮਯਾਬ ਕੀਤਾ ਜਾਵੇ | ਇਸ ਮੌਕੇ ਕੰਵਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਨਗਰ ਕੌਂਸਲ ਦੇ ਪਿਛਲੇ ਕਾਰਜਕਾਲ ਦੌਰਾਨ ਕੌਂਸਲਰ ਹੁੰਦਿਆਂ ਜਿੱਥੇ ਵਾਰਡ ਵਾਸੀਆਂ ਦੀ ਸਮੱਸਿਆਵਾਂ ਹੱਲ ਕਰਵਾਉਣ ਨੂੰ ਤਰਜ਼ੀਹ ਦਿੱਤੀ, ਉੱਥੇ ਸਿਰਫ਼ ਮਹੀਨੇ ਲਈ ਪ੍ਰਧਾਨ ਬਣਨ ਉਪਰੰਤ ਸ਼ਹਿਰ 'ਚ ਜੋ ਵਿਕਾਸ ਕਾਰਜ ਕਰਵਾਏ ਹਨ, ਉਹ ਲੋਕਾਂ ਦੇ ਸਾਹਮਣੇ ਹਨ | ਉਨ੍ਹਾਂ ਕਿਹਾ ਕਿ ਹੁਣ ਵੀ ਕੌਂਸਲਰ ਬਣਨ ਉਪਰੰਤ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ 'ਚ ਵਾਰਡ 'ਚ ਰਹਿੰਦੇ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਕਰਵਾਏ ਜਾਣਗੇ |
ਪਿਛਲੀ ਖ਼ਬਰ ਵਾਰਡ ਨੰਬਰ 1 ਤੋਂ ਅਕਾਲੀ ਉਮੀਦਵਾਰ ਬੀਬੀ ਗੁਰਦੀਪ ਕੌਰ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਇਕ ਨਜ਼ਰ ਏਧਰ ਵੀ...! <br/> ਸਤਲੁਜ ਦਰਿਆ ਵਿਚਲੀਆਂ ਖੱਡਾਂ ਨੇ ਦਰਿਆ ਦੀ ਪਹਿਲੀ ਭੂਗੋਲਿਕ ਸਥਿਤੀ ਨੂੰ ਪੂਰੀ ਤਰ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।