12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 1 ਤੋਂ ਅਕਾਲੀ ਉਮੀਦਵਾਰ ਬੀਬੀ ਗੁਰਦੀਪ ਕੌਰ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਅਜੀਤ ਡੈਸਕ 23-05-2026
ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਗੁਰਦੀਪ ਕੌਰ ਪਤਨੀ ਜਸਵੀਰ ਸਿੰਘ ਦੇ ਹੱਕ 'ਚ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡੱਲਾ ਅਤੇ ਮਲਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਆਪਣੀ ਇਕ-ਇਕ ਵੋਟ ਚੋਣ ਨਿਸ਼ਾਨ ਤੱਕੜੀ 'ਤੇ ਪਾ ਕੇ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਇਆ ਜਾਵੇ ਤਾਂ ਜੋ ਵਾਰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸ਼ਹਿਰ ਦਾ ਕੋਈ ਵਿਕਾਸ ਨਹੀਂ ਹੋਇਆ | ਡੱਲਾ ਤੇ ਮਲਕ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ 'ਤੇ ਵਿਕਾਸ ਨਜ਼ਰ ਨਹੀਂ ਆਉਂਦਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਇਸ ਮੌਕੇ ਅਕਾਲੀ ਦਲ ਦੇ ਸਮਰਥਕ ਤੇ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਾ ਵੜਿੰਗ ਨੇ ਜਗਰਾਉਂ ਨਗਰ ਕੌਂਸਲ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਭਰਵੇਂ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ ਅਗਲੀ ਖ਼ਬਰ ਵਾਰਡ ਨੰਬਰ 10 ਵਿਚ 'ਆਪ' ਉਮੀਦਵਾਰ ਕੰਵਰਪਾਲ ਸਿੰਘ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।