22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਰਪੰਚ ਦਵਿੰਦਰ ਸਿੰਘ ਕਹਿਲ ਵਲੋਂ ਵਾਰਡ ਨੰਬਰ 9 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਨੂੰ ਜਿਤਾਉਣ ਦੀ ਅਪੀਲ

ਅਜੀਤ ਡੈਸਕ 26-05-2026
ਰਾਏਕੋਟ, 25 ਮਈ (ਸੁਸ਼ੀਲ)-ਰਾਏਕੋਟ ਸ਼ਹਿਰ ਦੇ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਅਮਨਜੋਤ ਕੌਰ ਕਹਿਲ ਦੇ ਪਤੀ ਸਰਪੰਚ ਦਵਿੰਦਰ ਸਿੰਘ ਕਹਿਲ ਨੇ ਵਾਰਡ ਨਿਵਾਸੀਆਂ ਨੂੰ ਉਨ੍ਹਾਂ ਦੀ ਪਤਨੀ ਦੇ ਹੱਕ ਵਿਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ ਹੈ | ਸਰਪੰਚ ਦਵਿੰਦਰ ਸਿੰਘ ਕਹਿਲ ਨੇ ਕਿਹਾ ਕਿ ਰਾਏਕੋਟ ਸ਼ਹਿਰ ਅਤੇ ਖਾਸ ਕਰਕੇ ਵਾਰਡ ਨੰਬਰ 9 ਦੇ ਸਰਬਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਘਰ-ਘਰ ਪਹੁੰਚਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅਮਨਜੋਤ ਕੌਰ ਇਕ ਪੜ੍ਹੇ-ਲਿਖੇ, ਇਮਾਨਦਾਰ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਖੜ੍ਹਨ ਵਾਲੇ ਉਮੀਦਵਾਰ ਹਨ, ਜੋ ਵਾਰਡ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਅੱਗੇ ਮਜ਼ਬੂਤੀ ਨਾਲ ਚੁੱਕ ਸਕਦੇ ਹਨ | ਇਸ ਲਈ ਸਮੂਹ ਵਾਰਡ ਨਿਵਾਸੀਆਂ ਨੂੰ ਬੇਨਤੀ ਹੈ ਕਿ ਉਹ ਉਨ੍ਹਾਂ ਦੇ ਹੱਕ ਵਿੱਚ ਵੋਟਾਂ ਪਾ ਕੇ ਵੱਡੇ ਫਰਕ ਨਾਲ ਜਿਤਵਾਉਣ |
ਪਿਛਲੀ ਖ਼ਬਰ ਵਾਰਡ ਨੰਬਰ-23 ਤੋਂ 'ਆਪ' ਉਮੀਦਵਾਰ ਗੁਰਮੀਤ ਕੌਰ ਸਿੱਧੂ ਨੇ ਲੋਕਾਂ ਨੂੰ ਕੀਤੀ ਜਿਤਾਉਣ ਦੀ ਅਪੀਲ ਅਗਲੀ ਖ਼ਬਰ ਵਾਰਡ ਨੰਬਰ-10 ਤੋਂ 'ਆਪ' ਉਮੀਦਵਾਰ ਮਨੋਹਰ ਲਾਲ ਲਾਡੀ ਵਲੋਂ ਚੋਣ ਪ੍ਰਚਾਰ ਕਰਦਿਆਂ ਘਰ-ਘਰ ਵੋਟਾਂ ਮੰਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।