22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਾਰਡ ਨੰਬਰ 19 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਲਲਿਤਾ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਅਜੀਤ ਡੈਸਕ 26-05-2026
ਜਗਰਾਉਂ, 25 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਵਾਰਡ ਨੰਬਰ 19 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਲਲਿਤਾ ਦੇ ਹੱਕ ਵਿਚ ਹਲਕਾ ਇੰਚਾਰਜ ਐੱਸ.ਆਰ. ਕਲੇਰ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਘਰ-ਘਰ ਪਹੁੰਚ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਉਮੀਦਵਾਰ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਚੋਣ ਨਿਸ਼ਾਨ ਤੱਕੜੀ 'ਤੇ ਪਾ ਕੇ ਅਕਾਲੀ ਉਮੀਦਵਾਰ ਨੂੰ ਕਾਮਯਾਬ ਕੀਤਾ ਜਾਵੇ ਤਾਂ ਜੋ ਵਾਰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ | ਚੋਣ ਪ੍ਰਚਾਰ ਦੌਰਾਨ ਇਲਾਕਾ ਵਾਸੀਆਂ ਵਲੋਂ ਭਰਪੂਰ ਪਿਆਰ, ਸਤਿਕਾਰ ਅਤੇ ਸਹਿਯੋਗ ਮਿਲਿਆ, ਜਿਸ ਨਾਲ ਟੀਮ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਮੌਕੇ ਰੂਬੀ ਠੇਕੇਦਾਰ, ਲੇਖ ਰਾਜ, ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਏਕੋਟ ਸ਼ਹਿਰ ਦੇ 15 ਵਾਰਡਾਂ ਲਈ 20596 ਵੋਟਰ ਕਰਨਗੇ 56 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅਗਲੀ ਖ਼ਬਰ ਦੀਪ ਮਾਂਗਟ ਦੇ ਹੱਕ 'ਚ ਯੂਥ ਆਗੂ ਗੁਰਦੇਵ ਸਿੰਘ ਬਾਵਾ ਵਲੋਂ ਘਰ-ਘਰ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।