22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਅੰਤਰ ਸਕੂਲ ਮੁਕਾਬਲੇ ਕਰਵਾਏ

ਅਜੀਤ ਡੈਸਕ 26-05-2026
ਚੌਂਕੀਮਾਨ, 25 ਮਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਉੱਤਰੀ) ਦੇ ਤਹਿਤ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਲੋਂ ਇਕ ਅੰਤਰ-ਸਕੂਲ ਡਿਜ਼ੀਟਲ ਕਹਾਣੀ ਸੁਣਾਉਣ ਮੁਕਾਬਲਾ ਕਰਵਾਇਆ ਗਿਆ | ਇਸ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਡਿਜ਼ੀਟਲ ਪੇਸ਼ਕਾਰੀਆਂ ਰਾਹੀਂ ਆਪਣੀ ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਕਹਾਣੀ ਸੁਣਾਉਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਵਿਚ ਵਿਸ਼ੇਸ਼ ਜੱਜ ਵਜੋਂ ਡਾ: ਜੀ. ਪਵਨ ਕੁਮਾਰ (ਪਿ੍ੰਸੀਪਲ, ਜੀ.ਐੱਚ.ਜੀ ਇੰਸਟੀਚਿਊਟ ਆਫ਼ ਫਾਰਮੇਸੀ ਸਿਧਵਾਂ ਖੁਰਦ) ਅਤੇ ਡਾ. ਸ਼ਵੇਤਾ ਢੰਡ (ਪਿ੍ੰਸੀਪਲ, ਜੀ.ਐੱਚ.ਜੀ ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ) ਸ਼ਾਮਿਲ ਹੋਏ | ਸਕੂਲ ਦੇ ਪਿ੍ੰਸੀਪਲ ਸੰਦੀਪ ਕੌਰ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਜੱਜ ਸਾਹਿਬਾਨ ਨੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸ਼ਾਨਦਾਰ ਪੇਸ਼ਕਾਰੀ ਦੇ ਹੁਨਰ ਦੀ ਪ੍ਰਸੰਸਾ ਕੀਤੀ | ਸਮਾਗਮ ਦੀ ਸਮਾਪਤੀ ਧੰਨਵਾਦ ਅਤੇ ਇਨਾਮ ਵੰਡ ਸਮਾਰੋਹ ਨਾਲ ਹੋਈ |
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਨਸ਼ਿਆਂ ਖ਼ਿਲਾਫ਼ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਐੱਮ.ਐੱਲ.ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਦੀ ਵਿਦਿਆਰਥੀ ਕੌਂਸਲ ਦੀ ਇਨਵੈਸਚਰ ਸੈਰੇਮਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।