20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਲੈਨਟ ਈ ਸਕੂਲ ਦੇ ਵਿਦਿਆਰਥੀਆਂ ਨੇ 7ਵੀਂ ਓਪਨ ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਅਜੀਤ ਡੈਸਕ 27-05-2026
ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਪਲੈਨਟ ਈ ਸਕੂਲ, ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਿਮਲਾ ਵਿਖੇ ਕਰਵਾਈ 7ਵੀਂ ਓਪਨ ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਚੈਂਪੀਅਨਸ਼ਿਪ ਵਿੱਚ ਪੰਜਾਬ, ਮਹਾਰਾਸ਼ਟਰ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਆਦਿ ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੇ ਭਾਗ ਲਿਆ, ਜਿੱਥੇ ਕੜੇ ਮੁਕਾਬਲੇ ਦੇ ਬਾਵਜੂਦ ਪਲੈਨਟ ਈ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਾਬਲਿਯਤ ਦਾ ਲੋਹਾ ਮਨਵਾਉਂਦੇ ਹੋਏ ਸ਼ਾਨਦਾਰ ਮੱਲਾਂ ਮਾਰੀਆਂ | ਪ੍ਰਭਗੁਣ ਸਿੰਘ ਸਰਾਂ (ਅੰਡਰ-4) ਨੇ 500 ਮੀਟਰ ਕਵਾਡ ਸਕੇਟਿੰਗ ਵਿੱਚ ਗੋਲਡ ਮੈਡਲ ਹਾਸਲ ਕੀਤਾ | ਉਦੈਵੀਰ ਸਿੰਘ (ਅੰਡਰ-14) ਨੇ 500 ਮੀਟਰ ਇਨਲਾਈਨ ਸਕੇਟਿੰਗ ਵਿੱਚ ਸਿਲਵਰ ਮੈਡਲ ਜਿੱਤਿਆ | ਅਕਾਸ਼ਵੀਰ ਸਿੰਘ ਬੈਨੀਪਾਲ (ਅੰਡਰ-17) ਨੇ 500 ਮੀਟਰ ਇਨਲਾਈਨ ਸਕੇਟਿੰਗ ਵਿੱਚ ਗੋਲਡ ਮੈਡਲ ਆਪਣੇ ਨਾਮ ਕੀਤਾ | ਮਨਵੀਰ ਸਿੰਘ ਬਾਠ (ਅੰਡਰ-19) ਨੇ 500 ਮੀਟਰ ਇਨਲਾਈਨ ਸਕੇਟਿੰਗ ਵਿੱਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਸਕੂਲ ਪ੍ਰਬੰਧਕ ਸੋਨੀਆ ਧਵਨ, ਪਿ੍ੰਸੀਪਲ ਰਾਕੇਸ਼ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ ਗਈ | ਨਾਲ ਹੀ ਸਕੂਲ ਦੇ ਡੀ.ਪੀ. ਕੁਲਵਿੰਦਰ ਸਿੰਘ ਦੀ ਮਿਹਨਤ, ਲਗਨ ਅਤੇ ਵਿਦਿਆਰਥੀਆਂ ਪ੍ਰਤੀ ਸਮਰਪਣ ਭਾਵਨਾ ਦੀ ਵੀ ਖੂਬ ਪ੍ਰਸ਼ੰਸਾ ਕੀਤੀ ਗਈ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਦੀ ਰਹਿਨੁਮਾਈ ਅਤੇ ਸਖ਼ਤ ਮਿਹਨਤ ਦੇ ਸਦਕਾ ਹੀ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ 'ਤੇ ਇਹ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ | ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਜੇਤੂ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਅਤੇ ਹੋਰ ਵੱਡੀਆਂ ਸਫਲਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਕੁਲਵਿੰਦਰ ਸਿੰਘ ਜਰਗੜੀ ਦੀ ਅੰਤਿਮ ਅਰਦਾਸ 'ਚ ਜਸਵੀਰ ਸਿੰਘ ਗੜ੍ਹੀ ਤੋਂ ਇਲਾਵਾ ਅਨੇਕਾਂ ਆਗੂਆਂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਮੀਤਕੇ ਗੋਤ ਦੇ ਵਡੇਰਿਆਂ ਦੀ ਯਾਦ ਸਮਰਪਿਤ ਜੋੜ ਮੇਲਾ ਕੱਲ੍ਹ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।