20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਹਲਕਾ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਵਲੋਂ ਪਿੰਡ ਸਦਰਪੁਰਾ ਵਿਖੇ ਨਵੇਂ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ <br/>

ਅਜੀਤ ਡੈਸਕ 27-05-2026
ਸਿੱਧਵਾਂ ਬੇਟ, 26 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਦਰਪੁਰਾ ਵਿਖੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ਼ ਪਰਮਿੰਦਰ ਸਿੰਘ ਸਿੱਧੂ ਅਤੇ ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ ਨੇ ਨਵੇਂ ਬਣੇ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕਰਦੇ ਹੋਏ ਆਖਿਆ ਕਿ ਮਾਨ ਸਰਕਾਰ ਆਉਣ ਵਾਲੇ ਸਮੇਂ ਦੌਰਾਨ ਹਰ ਵਰਗ ਦੇ ਲੋਕਾਂ ਨੂੰ ਨਵੀਆਂ ਭਲਾਈ ਸਕੀਮਾਂ ਦਾ ਲਾਭ ਦੇਵੇਗੀ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਵਿਕਾਸ ਕਾਰਜਾਂ ਦੇ ਚੈੱਕ ਦਿੱਤੇ ਜਾਣਗੇ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਬਦੌਲਤ 2027 ਵਿਚ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਅਮਨਦੀਪ ਸਿੰਘ ਗਰੇਵਾਲ, ਹਰਭਜਨ ਸਿੰਘ ਗਰੇਵਾਲ, ਨੰਬਰਦਾਰ ਜਗਜੀਵਨ ਸਿੰਘ, ਗੁਲਵੰਤ ਸਿੰਘ, ਸਾਬਾਕ ਸਰਪੰਚ ਸਾਂਈਦਾਸ, ਸਾਬਕਾ ਸਰਪੰਚ ਕੁਲਵੰਤ ਸਿੰਘ, ਬਲਜੀਤ ਸਿੰਘ, ਦਵਿੰਦਰ ਸਿੰਘ, ਲਛਮਣ ਸਿੰਘ, ਧਰਮਿੰਦਰ ਸਿੰਘ, ਨਰਿੰਦਰ ਕੌਰ, ਡਾ. ਅਮਨਦੀਪ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ ਤੋਂ ਇਲਾਵਾ ਕਈ ਹੋਰ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਵਲੀਪੁਰ ਕਲਾਂ ਦੇ ਮੱਕੜ ਪਰਿਵਾਰ ਨੇ ਹੰਬੜਾਂ 'ਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ <br/> ਅਗਲੀ ਖ਼ਬਰ ਕਾਂਗਰਸੀ ਅਤੇ 'ਆਪ' ਦੇ ਵਰਕਰ ਭਿੜੇ, ਰੋਸ ਵਜੋਂ ਕਾਂਗਰਸੀਆਂ ਨੇ ਜਗਰਾਉਂ-ਰਾਏਕੋਟ ਰੋਡ ਕੀਤਾ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।