15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਬਾੜ ਦੀ ਦੁਕਾਨ 'ਚ ਅਚਾਨਕ ਅੱਗ ਲੱਗਣ ਕਾਰਨ ਦੁਕਾਨ 'ਚ ਪਿਆ ਸਾਮਾਨ ਸੜ ਕੇ ਸੁਆਹ

ਅਜੀਤ ਡੈਸਕ 28-05-2026
ਰਾਏਕੋਟ, 27 ਮਈ (ਬਲਵਿੰਦਰ ਸਿੰਘ ਲਿੱਤਰ)-ਬਰਨਾਲਾ ਚੌਂਕ ਨਜ਼ਦੀਕ ਜਗਰਾਉਂ ਰੋਡ 'ਤੇ ਸਥਿਤ ਇਕ ਕਬਾੜ ਦੀ ਦੁਕਾਨ ਨੂੰ ਅੱਜ ਦੁਪਹਿਰ 12:30 ਵਜੇ ਦੇ ਕਰੀਬ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੌਰਾਨ ਦੁਕਾਨ ਵਿਚ ਪਿਆ ਸਾਰਾ ਸਾਮਾਨ ਅੱਗ ਦੀ ਲਪੇਟ 'ਚ ਆ ਕੇ ਸੜ੍ਹ ਕੇ ਸੁਆਹ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਜੰਟੀ ਪੁੱਤਰ ਜਾਪਾਨ ਨੇ ਦੱਸਿਆ ਕਿ ਉਸ ਨੇ ਪਿਛਲੇ ਇਕ ਮਹੀਨੇ ਤੋਂ ਰੋਜ਼ੀ-ਰੋਟੀ ਕਮਾਉਣ ਖ਼ਾਤਰ ਇਸ ਦੁਕਾਨ ਵਿਚ ਕਬਾੜ ਦਾ ਕੰਮ ਸ਼ੁਰੂ ਕੀਤਾ ਸੀ, ਪ੍ਰੰਤੂ ਅੱਜ ਅੱਗ ਲੱਗਣ ਦੀ ਘਟਨਾ ਕਾਰਨ ਉਸ ਦਾ ਦੁਕਾਨ ਵਿਚ ਪਿਆ ਲਗਭਗ 20-25 ਹਜ਼ਾਰ ਰੁਪਏ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਇਸ ਘਟਨਾ ਕਾਰਨ ਉਸ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀ ਗੱਡੀ ਮੌਕੇ 'ਤੇ ਪੁੱਜੀ ਅਤੇ ਆਸਪਾਸ ਦੇ ਲੋਕਾਂ ਦੀ ਮੱਦਦ ਨਾਲ ਕਾਫ਼ੀ ਮੁਸ਼ੱਕਤ ਦੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਇਸ ਘਟਨਾ ਸਬੰਧੀ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.ਐੱਸ.ਆਈ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ, ਜਿਨ੍ਹਾਂ ਵਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕੀਤੀ |
ਪਿਛਲੀ ਖ਼ਬਰ ਫਿਰਕੂ ਫਾਸ਼ੀ ਅਤੇ ਆਰਥਿਕ ਹਮਲੇ ਖ਼ਿਲਾਫ਼ ਕਨਵੈਨਸ਼ਨ ਬਰਨਾਲਾ ਵਿਖੇ 30 ਨੂੰ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਦੀਆਂ ਸੜਕਾਂ ਸੀਵਰੇਜ ਦੇ ਗੰਦੇ ਪਾਣੀ ਨਾਲ ਢਕੀਆਂ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।