10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਨਮਤੀ ਵਿਮਲ ਜੈਨ ਸਕੂਲ ਨੇ ਛਬੀਲ ਲਗਾਈ

ਅਜੀਤ ਡੈਸਕ 30-05-2026
ਜਗਰਾਉਂ, 29 ਮਈ (ਵਿਨੋਦ ਕੁਮਾਰ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸਕੂਲ ਵਿਦਿਆਰਥੀਆਂ ਨੂੰ ਸੇਵਾ, ਸਿਮਰਨ ਅਤੇ ਮਨੁੱਖਤਾ ਦਾ ਸੁਨੇਹਾ ਦਿੱਤਾ ਗਿਆ | ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਆਉਣ-ਜਾਣ ਵਾਲੇ ਲੋਕਾਂ ਨੂੰ ਸ਼ਰਧਾ ਭਾਵਨਾ ਨਾਲ ਛਬੀਲ ਵਰਤਾਈ ਗਈ | ਇਸ ਮੌਕੇ ਸਕੂਲ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਂਵੀਰ ਜੈਨ, ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਨਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ | ਉਨ੍ਹਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ, ਭਾਣਾ ਮੰਨਣ ਅਤੇ ਸੇਵਾ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਸਾਨੂੰ ਇਨਸਾਨੀਅਤ ਦੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕਰਦਾ ਹੈ | ਇਸ ਮੌਕੇ ਸਨੀ ਪਾਸੀ, ਸਰਬਜੀਤ ਸਿੰਘ, ਵਿਨੋਦ ਕੁਮਾਰ, ਮਨੀਸ਼ ਕੁਮਾਰ, ਮਨੋਜ ਚੱਢਾ, ਇੰਦਰਜੀਤ ਸਿੰਘ, ਬੇਅੰਤ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਜਸਮਿੰਦਰ ਸਿੰਘ, ਕਮਲਜੀਤ ਸਿੰਘ, ਗੁਰਮੇਲ ਸਿੰਘ, ਵੀਰਪਾਲ ਕੌਰ, ਨਵਜੀਤ ਧੀਰ, ਗੁਰਮੀਤ ਕੌਰ, ਜਸਵੀਰ ਕੁਮਾਰੀ, ਪਰਮਪ੍ਰੀਤ ਕੌਰ, ਗੁਰਮੀਤ ਕੌਰ, ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਵਿਖੇ 'ਵਿਸ਼ਵ ਮਾਂਹਵਾਰੀ ਸਫ਼ਾਈ ਦਿਵਸ' ਮੌਕੇ ਕੁਇਜ਼ ਮੁਕਾਬਲਾ ਅਗਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਸੱਤ ਰੋਜ਼ਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੇ ਦੂਸਰੇ ਦਿਨ ਦਾ ਸੈਸ਼ਨ ਆਨਲਾਈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।