09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਜਿੱਤ ਕਾਂਗਰਸ ਦੇੇ ਵਿਕਾਸ ਕਾਰਜਾਂ 'ਤੇ ਮੋਹਰ ਅਤੇ 'ਆਪ' ਦੀ ਗੁੰਡਾਗਰਦੀ ਵਿਰੁੱਧ ਸ਼ਹਿਰ ਵਾਸੀਆਂ ਦਾ ਫਤਵਾ-ਡਾ. ਅਮਰ ਸਿੰਘ

ਅਜੀਤ ਡੈਸਕ 30-05-2026
ਰਾਏਕੋਟ, 29 ਮਈ (ਸੁਸ਼ੀਲ)-ਰਾਏਕੋਟ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਕਾਮਿਲ ਅਮਰ ਸਿੰਘ ਦੀ ਅਗਵਾਈ ਵਿਚ ਮਿਲੀ ਇਸ ਸ਼ਾਨਦਾਰ ਜਿੱਤ 'ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਇਸ ਜਿੱਤ ਨੂੰ ਸ਼ਹਿਰ 'ਚ ਕਾਂਗਰਸ ਵਲੋਂ ਕਰਵਾਏ ਗਏ ਵਿਕਾਸ ਕੰਮਾਂ 'ਤੇ ਸ਼ਹਿਰ ਵਾਸੀਆਂ ਦੀ ਮੋਹਰ ਅਤੇ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਗੁੰਡਾਗਰਦੀ ਦੇ ਵਿਰੋਧ ਵਿੱਚ ਸ਼ਹਿਰ ਵਾਸੀਆਂ ਦਾ ਫਤਵਾ ਦੱਸਿਆ ਹੈ | ਉਨ੍ਹਾਂ ਇਸ ਜਿੱਤ ਲਈ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਅਤੇ ਕਾਂਗਰਸੀ ਵਰਕਰਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਇਸ ਸ਼ਾਨਦਾਰ ਜਿੱਤ ਲਈ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼ਹਿਰ ਵਾਸੀਆਂ ਨੇ ਕਾਂਗਰਸ ਉਮੀਦਵਾਰਾਂ ਨੂੰ ਜਿਤਾ ਕੇ ਜੋ ਪਿਆਰ ਅਤੇ ਸਤਿਕਾਰ ਦਿੱਤਾ ਹੈ, ਉਸ ਦਾ ਕਰਜ਼ ਉਹ ਅਗਲੇ ਪੰਜਾਂ ਸਾਲਾਂ 'ਚ ਸ਼ਹਿਰ ਦੀ ਨੁਹਾਰ ਬਦਲਕੇ ਮੋੜਨਗੇ | ਉਨ੍ਹਾਂ ਕਿਹਾ ਕਿ ਜੋ ਲੋਕ ਸ਼ਹਿਰ ਵਾਸੀਆਂ ਨੂੰ ਡਰਾ ਧਮਕਾ ਕੇ ਵੋਟਾਂ ਲੈਣ ਦੇ ਸੁਪਨੇ ਦੇਖ ਰਹੇ ਸਨ, ਉਨ੍ਹਾਂ ਨੂੰ ਸ਼ਹਿਰ ਵਾਸੀਆਂ ਨੇ ਕਰਾਰਾ ਜਵਾਬ ਦਿੱਤਾ ਹੈ |
ਪਿਛਲੀ ਖ਼ਬਰ ਗੁਰਦੁਆਰਾ ਬਾਓਲੀ ਸਾਹਿਬ ਵਿਖੇ ਨਵੀਂ ਬਣ ਰਹੀ ਇਮਾਰਤ ਦਾ ਲੈਂਟਰ ਪਾਇਆ ਅਗਲੀ ਖ਼ਬਰ 'ਆਪ' ਦੇ ਜੇਤੂ ਉਮੀਦਵਾਰਾਂ ਵਲੋਂ ਜਿੱਤ ਪ੍ਰਾਪਤ ਕਰਨ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।