ਕੈਪਟਨ ਸੰਧੂ ਨੇ 2027 ਵਿਚ 'ਆਪ' ਨੂੰ ਸੂਬੇ 'ਚੋਂ ਚੱਲਦਾ ਕਰਕੇ ਕਾਂਗਰਸ ਸਰਕਾਰ ਲਿਆਉਣ ਲਈ ਵਰਕਰਾਂ ਨੂੰ ਕੀਤਾ ਲਾਮਬੰਦ
ਅਜੀਤ ਡੈਸਕ
04-06-2026
ਸਾਬਕਾ ਸਰਪੰਚ ਤਲਵੰਡੀ ਨੂੰ ਕਾਂਗਰਸ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ
ਇਸੇ ਤਰ੍ਹਾਂ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਦੱਸਿਆ ਕਿ ਪਿੰਡ ਤਲਵੰਡੀ ਨੌ ਅਬਾਦ ਦੇ ਸਾਬਕਾ ਸਰਪੰਚ ਤਰਸੇਮ ਸਿੰਘ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ ਤੇ ਉਸ ਨਾਲ ਕਾਂਗਰਸ ਪਾਰਟੀ ਦਾ ਕੋਈ ਵੀ ਵਾਹ ਵਾਸਤਾ ਨਹੀਂ ਹੈ | ਕੈਪਟਨ ਸੰਧੂ ਨੇ ਕਿਹਾ ਕਿ ਜੇਕਰ ਕੋਈ ਵੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਗੱਲ ਕਰੇਗਾ ਤਾਂ ਉਸ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੋਵੇਗੀ ਤੇ ਉਸ ਨੂੰ ਪਾਰਟੀ 'ਚੋਂ ਬਾਹਰ ਕਰ ਦਿੱਤਾ ਜਾਵੇਗਾ | ਕੈਪਟਨ ਸੰਧੂ ਨੇ ਕਿਹਾ ਕਿ ਕੁਝ ਲੋਕ ਕਾਂਗਰਸ ਪਾਰਟੀ ਦਾ ਅਕਸ ਖਰਾਬ ਕਰ ਰਹੇ ਹਨ ਜਿੰਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਪਾਰਟੀ 'ਚ ਨਹੀਂ ਰੱਖਿਆ ਜਾਵੇਗਾ |