05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੱਖੋਵਾਲ 'ਚ 3 ਰੋਜ਼ਾ ਸਾਲਾਨਾ ਸੰਤ ਸਮਾਗਮ ਸਮਾਪਤ

ਅਜੀਤ ਡੈਸਕ 04-06-2026
ਪੱਖੋਵਾਲ-ਸਰਾਭਾ, 3 ਜੂਨ (ਖੁਸ਼ਵਿੰਦਰ ਸਿੰਘ ਸਰਾਭਾ)-ਪੱਖੋਵਾਲ (ਲੁਧਿਆਣਾ) ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸਾਧੂ ਸਿੰਘ ਜੀ ਕੈਲੇ ਵਾਲੇ ਅਤੇ ਮੌਜੂਦਾ ਮੁਖੀ ਸੰਤ ਬਾਬਾ ਗੁਰਦੀਪ ਸਿੰਘ ਜੀ, ਸੰਤ ਬਾਬਾ ਜਸਪਾਲ ਸਿੰਘ ਬੁਰਜ ਲਿੱਟਾਂ ਵਾਲਿਆਂ ਦੀ ਪ੍ਰੇਰਨਾ ਨਾਲ ਸਮੂਹ ਨਗਰ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਵਲੋਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਿੱਖੀ ਦੇ ਪ੍ਰਚਾਰ-ਪਸਾਰ ਨਾਲ ਸਮਾਪਤ ਹੋ ਗਿਆ | ਭਾਈ ਜਸਨਦੀਪ ਸਿੰਘ, ਭਾਈ ਲਵਪ੍ਰੀਤ ਸਿੰਘ ਅਤੇ ਭਾਈ ਰਣਜੋਧ ਸਿੰਘ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਗੁਰਦੀਪ ਸਿੰਘ ਠਾਠ ਕੈਲੇ ਵਲੋਂ ਸੰਗਤ ਨੂੰ ਸੰਬੋਧਨ ਹੁੰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਅੰਮਿ੍ਤਸਰ ਵਿਖੇ ਸਰੋਵਰ ਵਿਚਕਾਰ ਹਰਿਮੰਦਰ ਸਾਹਿਬ ਦੀ ਉਸਾਰੀ ਤੋਂ ਪਹਿਲਾਂ ਨੀਂਹ ਪ੍ਰਸਿੱਧ ਫਕੀਰ ਮੀਆਂ ਮੀਰ ਜੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾਂ ਅਤੇ ਉਨ੍ਹਾਂ ਦੀਆਂ ਅਨਮੋਲ ਰਚਨਾਵਾਂ ਦਾ ਵਰਣਨ ਕੀਤਾ | ਸੰਤ ਅਵਤਾਰ ਸਿੰਘ ਧੂਰਕੋਟ ਵਾਲਿਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਦਾ ਵਰਨਣ ਕਰਦਿਆਂ ਸਿੱਖੀ ਸਿਧਾਂਤਾ ਦੀ ਪ੍ਰੋੜਤਾ ਕੀਤੀ | ਤਿੰਨ ਰੋਜ਼ਾ ਧਾਰਮਿਕ ਦੀਵਾਨ ਸਮੇਂ ਕਈ ਹੋਰ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਜਸ ਗਾਇਨ ਕੀਤਾ ਗਿਆ | ਸੇਵਾਦਾਰਾਂ ਵਲੋਂ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਸੁਖ ਇੰਪਲੀਮੈਂਟ ਵਾਲੇ ਲਾਲੀ ਵਲੋਂ ਗੁਰੂ ਘਰ ਦੇ ਵਜ਼ੀਰ ਗਗਨਦੀਪ ਸਿੰਘ ਨੂੰ ਮੋਟਰਸਾਈਕਲ ਭੇਟ ਅਗਲੀ ਖ਼ਬਰ ਵਿਦਿਆਰਥੀ ਵਰਗ ਛੁੱਟੀਆਂ 'ਚ ਆਪਣੀ ਸਿਹਤ ਤੇ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਰੱਖੇ-ਪਿ੍ੰ: ਕਨਿਕਾ ਸਚਦੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।