05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਲੌਜ਼ਮ ਸਕੂਲ ਵਿਖੇ ਅਧਿਆਪਕਾਂ ਲਈ ਸੈਮੀਨਾਰ ਲਗਾਇਆ

ਅਜੀਤ ਡੈਸਕ 04-06-2026
ਜਗਰਾਉਂ, 3 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਕਪਿਲ ਸੀ. ਅਗਰਵਾਲ ਅਤੇ ਪੰਕਜ ਅਰੋੜਾ ਨੇ ਅਧਿਆਪਕਾਂ ਲਈ ਇਕ ਮਹੱਤਵਪੂਰਨ ਸੈਮੀਨਾਰ ਕਰਵਾਇਆ | ਇਹ ਸੈਮੀਨਾਰ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਅਤੇ ਵਿਦਿਆਰਥੀਆਂ ਦੀਆਂ ਸਦਾਚਾਰਕ ਅਤੇ ਭਾਵਨਾਤਮਕ ਯੋਗਤਾਵਾਂ ਦਾ ਵਿਕਾਸ ਵਿਸ਼ਿਆਂ 'ਤੇ ਕੇਂਦਰਿਤ ਸੀ | ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਵਿਚ ਨੈਤਿਕ, ਭਾਵਨਾਤਮਕ ਅਤੇ ਸਮਾਜਿਕ ਕਦਰਾਂ-ਕੀਮਤਾਂ ਦੇ ਵਿਕਾਸ ਲਈ ਅਹਿਮ ਜਾਣਕਾਰੀ ਅਤੇ ਵਿਹਾਰਕ ਸੁਝਾਅ ਦਿੱਤੇ | ਉਨ੍ਹਾਂ ਦੱਸਿਆ ਕਿ ਅਧਿਆਪਕ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਮੁੱਲ-ਅਧਾਰਿਤ ਸਿੱਖਿਆ ਅੱਜ ਦੇ ਸਮੇਂ ਦੀ ਲੋੜ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ | ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਅਧਿਆਪਕਾਂ ਦੇ ਸੈਮੀਨਾਰ ਪ੍ਰਤੀ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਸਮੇਂ-ਸਮੇਂ 'ਤੇ ਅਜਿਹੇ ਸੈਮੀਨਾਰਾਂ ਵਿਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਗਿਆਨ ਅਤੇ ਹੁਨਰ ਵਿਚ ਵਾਧਾ ਕਰ ਸਕਣ ਅਤੇ ਵਿਦਿਆਰਥੀਆਂ ਨੂੰ ਹੋਰ ਬਿਹਤਰ ਢੰਗ ਨਾਲ ਮਾਰਗਦਰਸ਼ਨ ਦੇ ਸਕਣ |
ਪਿਛਲੀ ਖ਼ਬਰ ਜੰਗਲਾਤ ਵਿਭਾਗ ਆਪਣੇ ਮਹਿੰਗੇ ਅਤੇ ਉਮਰ ਲੰਘਾ ਚੁੱਕੇ ਦਰੱਖ਼ਤਾਂ ਦੀ ਹੋ ਰਹੀ ਦੁਰਦਸ਼ਾ ਨੂੰ ਲੈ ਕੇ ਚੁੱਪ ਕਿਉਂ? ਅਗਲੀ ਖ਼ਬਰ 'ਦਾ ਅਬਰੌਡ ਕੰਸਲਟੈਂਟਸ' ਇੰਮੀਗ੍ਰੇਸ਼ਨ ਕੰਪਨੀ ਰਾਏਕੋਟ ਨੇ ਸਿਰਫ਼ 3 ਦਿਨਾਂ 'ਚ ਯੂ.ਕੇ. ਦਾ ਸਟੱਡੀ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।