05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੀ. ਏ. ਯੂ. ਕੇ. ਵੀ. ਕੇ. ਸਮਰਾਲਾ ਨੇ ਆਰਗੈਨਿਕ ਖੇਤੀ 'ਤੇ ਖੇਤ ਬਚਾਓ ਅਭਿਆਨ ਚਲਾਇਆ

ਅਜੀਤ ਡੈਸਕ 04-06-2026
ਸਮਰਾਲਾ, 3 ਜੂਨ (ਕੁਲਵਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸਮਰਾਲਾ ਵਲੋਂ ਐਸੋਸੀਏਟ ਡਾਇਰੈਕਟਰ (ਸਿਖਲਾਈ) ਡਾ. ਵੀ. ਕੇ. ਰਾਮਪਾਲ ਦੀ ਅਗਵਾਈ ਹੇਠ ਖੇਤ ਬਚਾਓ ਅਭਿਆਨ ਤਹਿਤ ਪਿੰਡ ਲੱਲ੍ਹ ਕਲਾਂ ਅਤੇ ਬਿਜਲੀਪੁਰ ਵਿਖੇ ਜੈਵਿਕ ਖੇਤੀ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ | ਇਸ ਮੌਕੇ ਡਾ. ਅਮਨਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੈਵਿਕ ਖੇਤੀ ਨਾ ਸਿਰਫ਼ ਮਿੱਟੀ ਦੀ ਸਿਹਤ ਨੂੰ ਸੁਧਾਰਦੀ ਹੈ, ਸਗੋਂ ਵਾਤਾਵਰਨ ਦੀ ਸੁਰੱਖਿਆ ਅਤੇ ਸੁਰੱਖਿਅਤ ਖ਼ੁਰਾਕ ਉਤਪਾਦਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ | ਉਨ੍ਹਾਂ ਕਿਸਾਨਾਂ ਨੂੰ ਰੂੜੀ ਖਾਦ, ਵਰਮੀ ਕੰਪੋਸਟ, ਹਰੀ ਖਾਦ, ਜੈਵਿਕ ਖਾਦਾਂ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਅਪਣਾਉਣ ਦੀ ਅਪੀਲ ਕੀਤੀ | ਡਾ. ਵੀਰਪ੍ਰਤਾਪ ਸਿੰਘ, ਸਹਾਇਕ ਪ੍ਰੋਫੈਸਰ (ਬਾਗ਼ਬਾਨੀ) ਨੇ ਫਲਾਂ ਅਤੇ ਸਬਜ਼ੀਆਂ ਦੀ ਜੈਵਿਕ ਕਾਸ਼ਤ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੈਵਿਕ ਉਤਪਾਦਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਵਧੀਆ ਆਮਦਨ ਪ੍ਰਾਪਤ ਹੋ ਸਕਦੀ ਹੈ | ਉਨ੍ਹਾਂ ਜੈਵਿਕ ਪ੍ਰਮਾਣੀਕਰਨ ਅਤੇ ਕੀਟ ਪ੍ਰਬੰਧਨ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਡਾ. ਗਗਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਤਕਨੀਕਾਂ ਅਪਣਾਉਣ ਅਤੇ ਜੈਵਿਕ ਖੇਤੀ ਨਾਲ ਸਬੰਧਿਤ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ | ਕੈਂਪਾਂ ਦੌਰਾਨ ਕਿਸਾਨਾਂ ਨੇ ਜੈਵਿਕ ਖੇਤੀ ਸਬੰਧੀ ਵੱਖ-ਵੱਖ ਤਕਨੀਕਾਂ, ਜੈਵਿਕ ਖਾਦਾਂ ਦੀ ਵਰਤੋਂ, ਕੀਟ ਪ੍ਰਬੰਧਨ ਅਤੇ ਮੰਡੀਕਰਨ ਸਬੰਧੀ ਆਪਣੇ ਸਵਾਲਾਂ ਦੇ ਜਵਾਬ ਮਾਹਿਰਾਂ ਤੋਂ ਪ੍ਰਾਪਤ ਕੀਤੇ | ਕਿਸਾਨਾਂ ਨੇ ਪਿੰਡ ਪੱਧਰ 'ਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੇ. ਵੀ. ਕੇ. ਸਮਰਾਲਾ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਦੀ ਯੋਗ ਅਗਵਾਈ ਹੇਠ ਹੰਬੜਾਂ ਨੂੰ ਬਣਾਵਾਂਗੇ ਹਲਕੇ ਦਾ ਰੋਲ ਮਾਡਲ ਪਿੰਡ-ਸਰਪੰਚ ਗੁਰੂ/ਬਾਠ/ਢਿੱਲੋਂ/ਸਹ... ਅਗਲੀ ਖ਼ਬਰ ਵਾਟਰ ਸਪੋਰਟਸ ਖੇਡ 'ਚ ਅੰਤਰਰਾਸ਼ਟਰੀ ਤਗਮਾ ਜੇਤੂ ਪਟਵਾਰੀ ਅਵਤਾਰ ਸਿੰਘ ਦਾ ਯੂਨੀਅਨ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।