03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਰੂਪਾਪੱਤੀ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ

ਅਜੀਤ ਡੈਸਕ 05-06-2026
ਰਾਏਕੋਟ, 4 ਜੂਨ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਵਾਉਣ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਰੂਪਾਪੱਤੀ ਤੋਂ ਸੰਗਤਾਂ ਦਾ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਅਨੁਸਾਰ ਸੂਬਾ ਵਾਸੀਆਂ ਨੂੰ ਹਰ ਇਕ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਬਿਲਕੁੱਲ ਮੁਫ਼ਤ ਕਰਵਾਏ ਜਾਂਦੇ ਹਨ | ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਸੂਬੇ ਦਾ ਕੋਈ ਵੀ ਬਜ਼ੁਰਗ ਆਰਥਿਕ ਤੰਗੀ ਕਾਰਨ ਤੀਰਥ ਯਾਤਰਾ ਤੋਂ ਵਾਂਝਾ ਨਾ ਰਹੇ ਕਿਉਂਕਿ ਸਰਕਾਰ ਵਲੋਂ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ, ਡਾਕਟਰੀ ਸਹੂਲਤਾਂ ਅਤੇ ਆਉਣ-ਜਾਣ ਦਾ ਸਾਰਾ ਪ੍ਰਬੰਧ ਮੁਫ਼ਤ ਕੀਤਾ ਗਿਆ ਹੈ | ਇਸ ਲਈ ਸੰਗਤਾਂ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ | ਇਸ ਮੌਕੇ ਸਰਪੰਚ ਦਵਿੰਦਰ ਸਿੰਘ ਕਹਿਲ ਰੂਪਾਪੱਤੀ, ਕੌਂਸਲਰ ਅਮਨਜੋਤ ਕੌਰ ਕਹਿਲ ਸਮੇਤ ਪਿੰਡ ਵਾਸੀਆਂ ਨੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਇਸ ਉਪਰਾਲੇ 'ਤੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਰਾਜਦੀਪ ਸਿੰਘ ਆਂਡਲੂ ਕੋਆਰਡੀਨੇਟਰ ਤੀਰਥ ਯਾਤਰਾ ਯੋਜਨਾ, ਪੀਏ ਕਮਲ ਸਿੰਘ ਸੁਖਾਣਾ, ਜੱਸ ਹਲਵਾਰਾ, ਗੁਰਮੇਲ ਸਿੰਘ, ਸੌਂਪਾਲ ਸਿੰਘ, ਲਖਵਿੰਦਰ ਸਿੰਘ, ਰਵੀ ਸਿੰਘ, ਗੁਰਦੀਪ ਸਿੰਘ, ਪੰਚ ਚਰਨਜੀਤ ਕੌਰ, ਮਨਜੀਤ ਕੌਰ, ਹਰਜਿੰਦਰ ਕੌਰ, ਬਲਜੀਤ ਕੌਰ, ਮਨਜੀਤ ਕੌਰ, ਹਰਪਾਲ ਕੌਰ, ਜਸਮੇਲ ਕੌਰ, ਕੁਲਦੀਪ ਕੌਰ, ਸਵਰਨ ਕੌਰ, ਬਿੰਦਰ ਕੌਰ, ਪਰਮਜੀਤ ਕੌਰ, ਬਲਜਿੰਦਰ ਕੌਰ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜਗਰਾਉਂ ਦੇ ਬੱਸ ਅੱਡੇ, ਰੇਲਵੇ ਸਟੇਸ਼ਨ ਸਮੇਤ ਜਨਤਕ ਸਥਾਨਾਂ ਦੀ ਪੁਲਿਸ ਵਲੋਂ ਜਾਂਚ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਕੋਰ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।