03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜਗਰਾਉਂ ਦੇ ਬੱਸ ਅੱਡੇ, ਰੇਲਵੇ ਸਟੇਸ਼ਨ ਸਮੇਤ ਜਨਤਕ ਸਥਾਨਾਂ ਦੀ ਪੁਲਿਸ ਵਲੋਂ ਜਾਂਚ

ਜਗਰਾਉਂ ਰੇਲਵੇ ਸਟੇਸ਼ਨ 'ਤੇ ਜਾਂਚ ਕਰਨ ਸਮੇਂ ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਅਤੇ ਪੁਲਿਸ ਅਧਿਕਾਰੀ | ਤਸਵੀਰ: ਭੁਪਿੰਦਰ ਸਿੰਘ ਮੁਰਲੀ <br/> 05-06-2026
ਜਗਰਾਉਂ, 4 ਜੂਨ (ਗੁਰਦੀਪ ਸਿੰਘ ਮਲਕ)-1984 ਦੇ ਘੱਲੂਘਾਰੇ ਦੀ ਯਾਦ ਵਿਚ ਮਨਾਏ ਜਾ ਰਹੇ ਸ਼ਹੀਦੀ ਸਮਾਗਮਾਂ ਦੇ ਮੱਦੇਨਜ਼ਰ ਅੱਜ ਜਗਰਾਉਂ ਵਿਚ ਪੁਲਿਸ ਵਲੋਂ ਵਿਸ਼ੇਸ਼ ਕਾਸੋ ਆਪ੍ਰੇਸ਼ਨ ਅਭਿਆਨ ਚਲਾਇਆ ਗਿਆ, ਜਿਸ ਦੇ ਅਧੀਨ ਪੁਲਿਸ ਫੋਰਸ ਵਲੋਂ ਸ਼ਹਿਰ ਦੇ ਭੀੜਭਾੜ ਵਾਲੇ ਸਥਾਨਾਂ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਲੋਕਾਂ ਤੋਂ ਪੁਛਗਿੱਛ ਕੀਤੀ ਗਈ | ਇਸ ਦੇ ਨਾਲ ਹੀ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਗਈ | ਜਗਰਾਉਂ ਵਿਚ ਕਾਸੋ ਆਪ੍ਰੇਸ਼ਨ ਦੀ ਅਗਵਾਈ ਖੁਦ ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਵਲੋਂ ਕੀਤੀ ਗਈ | ਉਨ੍ਹਾਂ ਦੀ ਅਗਵਾਈ ਵਿਚ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਵਿਚ ਬੈਠੇ ਮੁਸਾਫਿਰਾਂ ਤੋਂ ਪੁੱਛਗਿੱਛ ਕੀਤੀ ਅਤੇ ਮੁਸਾਫ਼ਿਰਾਂ ਦੇ ਸਾਮਾਨ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ | ਰੇਲਵੇ ਸਟੇਸ਼ਨ ਜਗਰਾਉਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਕਿਹਾ ਕਿ 1984 ਦੇ ਘੱਲੂਘਾਰੇ ਦੇ ਮੱਦੇਨਜ਼ਰ ਸਮੁੱਚੇ ਪੰਜਾਬ ਵਿਚ ਪੁਲਿਸ ਵਲੋਂ 1 ਜੂਨ ਤੋਂ 6 ਜੂਨ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦਾ ਮਕਸਦ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਜਾਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਸ਼ਕਤੀ ਨਾਲ ਰੋਕਣਾ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਸੂਬੇ ਵਿਚ ਪੂਰੀ ਤਰ੍ਹਾਂ ਸ਼ਾਂਤਮਈ ਮਾਹੌਲ ਹੈ, ਪਰ ਸ਼ਰਾਰਤੀ ਅਨਸਰ ਕਦੇ ਵੀ ਪੰਜਾਬ ਦੇ ਅਮਨ ਸ਼ਾਂਤੀ ਮਾਹੌਲ ਨੂੰ ਖਰਾਬ ਕਰਨ ਲਈ ਕੋਈ ਸ਼ਰਾਰਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਅੱਜ ਜਗਰਾਉਂ ਦੇ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਦੀ ਤਲਾਸ਼ੀ ਕੀਤੀ ਗਈ ਹੈ | ਇਸ ਮੌਕੇ ਜਗਰਾਉਂ ਦੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ, ਡੀ.ਐੱਸ.ਪੀ. ਕੁਲਵੰਤ ਸਿੰਘ, ਥਾਣਾ ਸਿਟੀ ਦੇ ਮੁਖੀ ਪਰਮਿੰਦਰ ਸਿੰਘ ਰਾਏ ਸਮੇਤ ਜ਼ਿਲ੍ਹੇ ਭਰ ਦੇ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀਆਂ ਵਲੋਂ ਕਾਸੋ ਆਪ੍ਰੇਸ਼ਨ ਮੁਹਿੰਮ ਵਿਚ ਸ਼ਾਮਿਲ ਸਨ |
ਪਿਛਲੀ ਖ਼ਬਰ ਹਿਮਾਚਲ 'ਚ ਪੰਜਾਬੀ ਸਿੱਖ ਨੌਜਵਾਨਾਂ ਨਾਲ ਹੋਈ ਕੁੱਟਮਾਰ ਦੀ ਨਿੰਦਾ ਅਗਲੀ ਖ਼ਬਰ ਪੰਥਕ ਸੋਚ ਲੈ ਕੇ ਚੱਲ ਰਹੇ ਵਿਧਾਇਕ ਇਯਾਲੀ ਨਾਲ ਚੱਟਾਨ ਵਾਂਗ ਖੜੇ੍ਹ ਹਾਂ-ਜਰਮਨਜੀਤ ਭੱਠਾਧੂਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।