02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਇੰਜ. ਦਰਸ਼ਨ ਸਿੰਘ ਢੰਡੇ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਹੋਏ ਸੇਵਾ ਮੁਕਤ

ਅਜੀਤ ਡੈਸਕ 05-06-2026
ਕੁਹਾੜਾ, 4 ਜੂਨ (ਸੰਦੀਪ ਸਿੰਘ ਕੁਹਾੜਾ)-ਬਿਜਲੀ ਵਿਭਾਗ ਦੇ ਉਪ ਮੰਡਲ ਦਫ਼ਤਰ ਕੁਹਾੜਾ ਤੋਂ ਇੰਜੀਨੀਅਰ ਦਰਸ਼ਨ ਸਿੰਘ ਢੰਡੇ ਵਿਭਾਗ 'ਚ 30 ਸਾਲ 4 ਮਹੀਨੇ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਗਏ ਹਨ | ਇਸ ਮੌਕੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਲਈ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਰੋਹ ਦੌਰਾਨ ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਾਇਗੀ ਸਮਾਰੋਹ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਇੰਜ. ਢੰਡੇ ਨੇ ਆਪਣੀ ਡਿਊਟੀ ਦੌਰਾਨ ਹਮੇਸ਼ਾ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ, ਜੋ ਹੋਰ ਕਰਮਚਾਰੀਆਂ ਲਈ ਪੇ੍ਰਰਨਾ ਦਾ ਸਰੋਤ ਹੈ | ਅੰਤ ਵਿਚ ਸਾਰਿਆਂ ਨੇ ਉਨ੍ਹਾਂ ਦੀ ਸਿਹਤਮੰਦ ਅਤੇ ਖ਼ੁਸ਼ਹਾਲ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕਮਲਪ੍ਰੀਤ ਸਿੰਘ ਸਿੱਧੂ ਐਕਸੀਅਨ, ਅਮਰਿੰਦਰ ਸਿੰਘ ਸੰਧੂ ਐਕਸੀਅਨ, ਗੁਰਮਨਪ੍ਰੀਤ ਸਿੰਘ ਸੋਮਲ ਐਕਸੀਅਨ, ਗੁਣਦੀਪ ਸਿੰਘ ਮੜੀਆ, ਪ੍ਰੇਮ ਸਿੰਘ ਬੈਂਸ, ਰਮਣੀਕ ਸਿੰਘ, ਮਨਦੀਪ ਸਿੰਘ ਪਨੇਸਰ, ਇਕਬਾਲ ਸਿੰਘ ਗਰਚਾ (ਸਾਰੇ ਐੱਸ. ਡੀ. ਓ.), ਗੁਰਿੰਦਰ ਸਿੰਘ ਗਿੱਲ, ਗੁਰਜੀਤ ਸਿੰਘ ਗਿੱਲ, ਸਰਬਜੀਤ ਸਿੰਘ ਸੰਧੂ, ਗੁਰਵਿੰਦਰ ਸਿੰਘ ਰੁਪਾਣਾ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਅੰਮਿ੍ਤਪਾਲ ਸਿੰਘ, ਜੁਗਰਾਜ ਸਿੰਘ ਗਰਚਾ, ਤੇਲੂ ਰਾਮ ਕੁਹਾੜਾ, ਨਿਰਪਾਲ ਸਿੰਘ ਗਰਚਾ, ਅਜਮੇਰ ਸਿੰਘ ਲਾਲੀ, ਪਾਰਸ ਗੁਪਤਾ, ਭਰਪੂਰ ਮਾਂਗਟ, ਸਰਪੰਚ ਰਣਧੀਰ ਸਿੰਘ, ਸਤਵੰਤ ਸਿੰਘ ਗਰਚਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ 1 ਕਾਬੂ ਬਾਰਡਰ ਨਾਲ ਲੱਗਦੇ ਇਲਾਕੇ ਤੋਂ ਲਿਆ ਕੇ ਨਸ਼ੇ ਕਰਨ ਵਾਲਿਆਂ ਨੂੰ ਕਰਦਾ ਸੀ ਸਪਲਾਈ ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਨੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।