02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

100 ਗ੍ਰਾਮ ਹੈਰੋਇਨ ਸਮੇਤ 1 ਕਾਬੂ ਬਾਰਡਰ ਨਾਲ ਲੱਗਦੇ ਇਲਾਕੇ ਤੋਂ ਲਿਆ ਕੇ ਨਸ਼ੇ ਕਰਨ ਵਾਲਿਆਂ ਨੂੰ ਕਰਦਾ ਸੀ ਸਪਲਾਈ

ਅਜੀਤ ਡੈਸਕ 05-06-2026
ਮਾਛੀਵਾੜਾ ਸਾਹਿਬ, 4 ਜੂਨ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 100 ਗ੍ਰਾਮ ਹੈਰੋਇਨ ਸਮੇਤ ਰਮਨ ਕੁਮਾਰ ਉਰਫ਼ ਗੰਜੀ ਵਾਸੀ ਫ਼ਿਰੋਜ਼ਪੁਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਮੌਕੇ ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਪੁਲਿਸ ਪਾਰਟੀ ਵਲੋਂ ਜਦੋਂ ਗੜ੍ਹੀ ਪੁਲ ਨਹਿਰ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਜਾਂਚ ਲਈ ਰੋਕਿਆ | ਤਲਾਸ਼ੀ ਦੌਰਾਨ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਦੀ ਪਹਿਚਾਣ ਰਮਨ ਕੁਮਾਰ ਉਰਫ਼ ਗੰਜੀ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ | ਪੁਲਿਸ ਵਲੋਂ ਇਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਮੁਖੀ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਰਮਨ ਕੁਮਾਰ ਗੰਜੀ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਜਾਂਚ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥ ਲਿਆ ਕੇ ਨਸ਼ੇੜੀਆਂ ਨੂੰ ਸਪਲਾਈ ਕਰਦਾ ਸੀ ਅਤੇ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ |
ਪਿਛਲੀ ਖ਼ਬਰ ਖੰਨਾ ਦੇ ਏ.ਐੱਸ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਇੰਜ. ਦਰਸ਼ਨ ਸਿੰਘ ਢੰਡੇ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਹੋਏ ਸੇਵਾ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।