02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਕੁਹਾੜਾ ਦੀ ਚੋਣ ਅੰਮਿ੍ਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਅਜੀਤ ਡੈਸਕ 05-06-2026
ਕੁਹਾੜਾ, 4 ਜੂਨ (ਸੰਦੀਪ ਸਿੰਘ ਕੁਹਾੜਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਕੰਮ ਕਰ ਰਹੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ. ਭੰਗਲ) ਦੀ ਇੱਕ ਮੀਟਿੰਗ ਸਬ ਡਵੀਜ਼ਨ ਦੇ ਮੀਤ ਪ੍ਰਧਾਨ ਇੰਜੀਨੀਅਰ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਕੁਹਾੜਾ ਦਫ਼ਤਰ 'ਚ ਕੀਤੀ ਗਈ | ਮੀਟਿੰਗ ਦੌਰਾਨ ਜਥੇਬੰਦੀ ਦੀਆਂ ਨੀਤੀਆਂ ਅਤੇ ਸੰਵਿਧਾਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਨਵੇਂ ਮੈਂਬਰਾਂ ਦੀ ਭਰਤੀ ਵੀ ਕੀਤੀ ਗਈ | ਸਬ ਡਵੀਜ਼ਨ ਕਮੇਟੀ ਦੇ ਅਹੁਦੇਦਾਰਾਂ ਦੇ ਰਿਟਾਇਰ ਹੋਣ ਕਾਰਨ ਸਰਕਲ ਕਮੇਟੀ ਦੀ ਸਲਾਹ ਅਨੁਸਾਰ ਆਰਜ਼ੀ ਤੌਰ 'ਤੇ ਨਵੀਂ ਸਬ ਡਵੀਜ਼ਨ ਕਮੇਟੀ ਦੀ ਚੋਣ ਕੀਤੀ ਗਈ | ਚੋਣ ਦੌਰਾਨ ਅੰਮਿ੍ਤ ਸਿੰਘ ਨੂੰ ਪ੍ਰਧਾਨ, ਕੁਲਦੀਪ ਸਿੰਘ ਨੂੰ ਮੀਤ ਪ੍ਰਧਾਨ, ਮਨਦੀਪ ਸਿੰਘ ਨੂੰ ਸਕੱਤਰ, ਗੁਰਪ੍ਰੀਤ ਸਿੰਘ ਫ਼ੌਜੀ ਨੂੰ ਸਹਾਇਕ ਸਕੱਤਰ ਅਤੇ ਸਰਬਜੀਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ | ਇਸ ਮੌਕੇ ਡਵੀਜ਼ਨ ਸਮਰਾਲਾ ਦੇ ਆਗੂ ਇੰਜੀਨੀਅਰ ਦਰਸ਼ਨ ਸਿੰਘ ਢੰਡਾ ਅਤੇ ਜਥੇਬੰਦੀ ਦੇ ਸਾਬਕਾ ਆਗੂ ਸਿਕੰਦਰ ਸਿੰਘ ਅਤੇ ਭਰਪੂਰ ਸਿੰਘ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਥੇਬੰਦੀ ਦੇ ਸੰਘਰਸ਼ਾਂ ਨੂੰ ਤਨਦੇਹੀ ਨਾਲ ਅੱਗੇ ਵਧਾਇਆ ਜਾਵੇ | ਮੀਟਿੰਗ ਦੀ ਸਮਾਪਤੀ ਜਥੇਬੰਦੀ ਦੀ ਏਕਤਾ ਅਤੇ ਮਜ਼ਬੂਤੀ ਲਈ ਸੰਕਲਪ ਨਾਲ ਕੀਤਾ ਗਿਆ |
ਪਿਛਲੀ ਖ਼ਬਰ ਖੰਨਾ ਦੀ ਅਨਾਜ ਮੰਡੀ 'ਚ ਖੱਤਰੀ ਮਹਾਂਸਭਾ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਫ਼ੋਟੋਗਰਾਫੀ ਐਸੋਸੀਏਸ਼ਨ ਇਕਾਈ ਖੰਨਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।