01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬ ਨੈਸ਼ਨਲ ਬੈਂਕ ਸ਼ਾਖਾ ਖ਼ਾਨਪੁਰ ਨੇ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਛਬੀਲ ਲਗਾਈ

ਅਜੀਤ ਡੈਸਕ 05-06-2026
ਡੇਹਲੋਂ, 4 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੈਂਕ ਸਟਾਫ਼ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਖ਼ਾਨਪੁਰ ਵਲੋਂ ਰਾਹਗੀਰਾਂ ਅਤੇ ਆਮ ਲੋਕਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਬੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਸੇਵਾ ਨਿਭਾਉਂਦੇ ਹੋਏ ਲੋਕਾਂ ਨੂੰ ਠੰਢਾ ਮਿੱਠਾ ਜਲ ਅਤੇ ਛੋਲਿਆਂ ਦਾ ਪ੍ਰਸ਼ਾਦ ਵੰਡਿਆ | ਛਬੀਲ ਦੌਰਾਨ ਵੱਡੀ ਗਿਣਤੀ ਵਿਚ ਰਾਹਗੀਰਾਂ, ਵਾਹਨ ਚਾਲਕਾਂ ਅਤੇ ਇਲਾਕਾ ਨਿਵਾਸੀਆਂ ਨੇ ਮਿੱਠਾ ਜਲ ਛਕਿਆ | ਬੈਂਕ ਮੈਨੇਜਰ ਅਰਵਿੰਦਰਪਾਲ ਸਿੰਘ ਅਤੇ ਬੈਂਕ ਸਟਾਫ਼ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਨੂੰ ਮਨੁੱਖਤਾ ਦੀ ਸੇਵਾ, ਧੀਰਜ ਅਤੇ ਪਰਉਪਕਾਰ ਦਾ ਸੰਦੇਸ਼ ਦਿੰਦੀ ਹੈ | ਸਟਾਫ਼ ਮੈਂਬਰਾਂ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਛਬੀਲ ਲਗਾਉਣਾ ਇੱਕ ਮਹਾਨ ਸੇਵਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਹੁੰਦੀਆਂ ਹਨ | ਇਸ ਸਮੇਂ ਮੈਨੇਜਰ ਅਰਵਿੰਦਪਾਲ ਸਿੰਘ, ਡਿਪਟੀ ਮੈਨੇਜਰ ਰਾਘਵ ਜੈਨ, ਦਵਿੰਦਰ ਸਿੰਘ ਮੁੱਖ ਖ਼ਜ਼ਾਨਚੀ, ਜਸਮੀਤ ਕੌਰ, ਮਨਵੀਰ ਸਿੰਘ, ਬੂਟਾ ਸਿੰਘ, ਬਲਦੇਵ ਸਿੰਘ ਟੋਨੀ, ਬਿੰਦਰੀ, ਚਰਨ ਸਿੰਘ ਸਪੀਕਰਾਂ ਵਾਲਾ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਨੇ ਦੋਰਾਹਾ ਵਿਖੇ ਮੀਟਿੰਗ ਕਰਕੇ ਤਤਕਾਲੀ ਮੁੱਦੇ ਵਿਚਾਰੇ ਅਗਲੀ ਖ਼ਬਰ ਖੰਨਾ ਦੀ ਅਨਾਜ ਮੰਡੀ 'ਚ ਖੱਤਰੀ ਮਹਾਂਸਭਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।