01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ 'ਚ ਘੱਲੂਘਾਰੇ ਨੂੰ ਸਮਰਪਿਤ ਸਮਾਗਮ ਭਲਕੇ

ਅਜੀਤ ਡੈਸਕ 05-06-2026
ਹੰਬੜਾਂ, 4 ਜੂਨ (ਮੇਜਰ ਹੰਬੜਾਂ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸਮੂਹ ਗੁਰਦੁਆਰਾ ਸਾਹਿਬ ਲੋਕਲ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ 1984 ਦੇ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਭਲਕੇ 6 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਕਾਸ਼ ਕਰਵਾਏ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਾ ਪ੍ਰਵਾਹ ਚੱਲੇਗਾ ਅਤੇ ਕਥਾਵਾਚਕ ਭਾਈ ਜਰਨੈਲ ਸਿੰਘ ਭੈਣੀ ਅਰਾਈਆਂ ਵਾਲੇ ਸੰਗਤਾਂ ਨੂੰ ਸਿੱਖੀ ਇਤਿਹਾਸ ਨਾਲ ਜੋੜਨਗੇ ਤੇ ਘੱਲ਼ੂਘਾਰਾ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਨਗੇ | ਇਹ ਜਾਣਕਾਰੀ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ਦਿੱਤੀ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਦਾ ਸਵਾਗਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।