01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪਿੰਡ ਰੂਮੀ ਵਿਖੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਨੇ ਲੋੜਵੰਦ ਪਰਿਵਾਰਾਂ ਨੂੰ 'ਮੇਰੀ ਰਸੋਈ ਯੋਜਨਾ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 05-06-2026
ਜਗਰਾਉਂ, 4 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਰੂਮੀ ਵਿਖੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਦੀ ਅਗਵਾਈ ਵਿਚ ਸਮੁੱਚੀ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ 'ਮੇਰੀ ਰਸੋਈ ਯੋਜਨਾ' ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ | ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਤੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਹੈ | ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਿੰਨ੍ਹਾਂ ਵਲੋਂ 'ਮੇਰੀ ਰਸੋਈ ਯੋਜਨਾ' ਤਹਿਤ ਲੋੜਵੰਦ ਪਰਿਵਾਰਾਂ ਨੂੰ 2 ਕਿੱਲੋ ਛੋਲਿਆਂ ਦੀ ਦਾਲ, 2 ਕਿੱਲੋ ਖੰਡ, 2 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ ਇਕ ਕਿਲੋ ਸਰੋਂ ਦਾ ਤੇਲ ਦਿੱਤਾ ਜਾ ਰਿਹਾ ਹੈ | ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਨੇ ਸਮੁੱਚੀ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ ਜੋ ਹਲਕੇ ਦੇ ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਮਤਭੇਦ ਦੇ ਕਰਵਾ ਰਹੇ ਹਨ | ਇਸ ਮੌਕੇ ਪ੍ਰਧਾਨ ਤਲਵਿੰਦਰ ਸਿੰਘ, ਅਵਤਾਰ ਸਿੰਘ ਕਲਸੀ, ਪੰਚ ਇੰਦਰਜੀਤ ਸਿੰਘ, ਪੰਚ ਹਿੰਦਰ ਸਿੰਘ, ਸੁਸਾਇਟੀ ਮੈਂਬਰ ਗੁਰਦੀਪ ਸਿੰਘ, ਵਕੀਲ ਸਿੰਘ, ਰਾਜੂ ਰੂਮੀ, ਮੁਖਤਿਆਰ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਜ਼ਾਮਪੁਰ ਵਿਖੇ 4 ਕਰੋੜ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਨਾਲ 1200 ਏਕੜ ਖੇਤਾਂ ਨੂੰ ਮਿਲੇਗੀ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।