01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਿਸ਼ਵ ਵਾਤਾਵਰਨ ਦਿਵਸ 'ਤੇ ਨਗਰ ਕੌਂਸਲ ਸਮਰਾਲਾ ਨੇ ਬੂਟੇ ਲਗਾ ਕੇ ਦਿੱਤਾ ਹਰਿਆਵਲੀ ਦਾ ਸੰਦੇਸ਼

ਅਜੀਤ ਡੈਸਕ 05-06-2026
ਸਮਰਾਲਾ, 4 ਜੂਨ (ਕੁਲਵਿੰਦਰ ਸਿੰਘ)-ਨਗਰ ਕੌਂਸਲ ਸਮਰਾਲਾ ਵਿਖੇ ਵਾਤਾਵਰਨ ਦਿਵਸ ਮੌਕੇ ਸ਼ਹਿਰ ਵਿਚ ਵਾਤਾਵਰਨ ਸਾਂਭ ਸੰਭਾਲ ਲਈ ਸਵੱਛ ਭਾਰਤ ਮਿਸ਼ਨ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ | ਨਗਰ ਕੌਂਸਲ ਸਮਰਾਲਾ ਦੇ ਕਾਰਜ ਸਾਧਕ ਅਫ਼ਸਰ ਅਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਜੀਵ ਕੁਮਾਰ ਸੈਨੇਟਰੀ ਇੰਸਪੈਕਟਰ ਦੀ ਅਗਵਾਈ ਵਿਚ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਐੱਸ. ਡੀ. ਓ. ਮਨਵਿੰਦਰ ਸਿੰਘ ਹੁੰਦਲ ਅਤੇ ਗੁਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੇ ਸਾਂਭ-ਸੰਭਾਲ ਲਈ ਜਾਗਰੂਕ ਕੀਤਾ ਗਿਆ ਅਤੇ ਦਿਨ ਪ੍ਰਤੀ ਦਿਨ ਵੱਧ ਰਹੀ ਤਪਸ਼ ਤੋਂ ਰਾਹਤ ਪਾਉਣ ਲਈ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਨੂੰ ਆਪਣਾ ਮੁੱਢਲਾ ਫ਼ਰਜ਼ ਸਮਝਣ ਤਾਂ ਜੋ ਵਾਤਾਵਰਨ ਨੂੰ ਅਨੁਕੂਲ ਕੀਤਾ ਜਾਵੇ | ਇਸ ਮੌਕੇ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਵਲੋਂ ਜੇ. ਈ. ਅੰਮਿ੍ਤਪਾਲ ਸਿੰਘ, ਨਗਰ ਕੌਂਸਲ ਸਮਰਾਲਾ ਦੇ ਕਰਮਚਾਰੀ ਪ੍ਰਦੀਪ ਕੁਮਾਰ ਕਲਰਕ, ਜਗਤਾਰ ਸਿੰਘ, ਐਡੀ ਕੋੜਾ, ਮੇਜਰ ਸਿੰਘ, ਜਗਮੋਹਨ ਲਾਲ, ਬਿੰਦਰ ਸਿੰਘ, ਸੁਰਿੰਦਰ ਸਿੰਘ, ਜਗਰੂਪ ਸਿੰਘ, ਮੋਟੀਵੇਟਰਾਂ ਸ਼ਸ਼ੀ ਬਾਲਾ, ਸ਼ਿਵਾਨੀ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੋਣਹਾਰ ਵਿਦਿਆਰਥੀਆਂ ਲਈ ਇਨਵੈਸਟਰਜ਼ ਸੈਰੇਮਨੀ ਅਤੇ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਮਲੌਦ ਪੁਲਿਸ ਨੇ 24 ਘੰਟੇ 'ਚ ਘਰੋਂ ਗਈਆਂ ਕੁੜੀਆਂ ਨੂੰ ਮਾਪਿਆਂ ਹਵਾਲੇ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।