30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗੁਰੂ ਰਾਮਦਾਸ ਕਾਲਜ ਹਲਵਾਰਾ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 05-06-2026
ਹਲਵਾਰਾ, 4 ਜੂਨ (ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ | ਸ਼ਾਨਦਾਰ ਨਤੀਜਿਆਂ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਬੀ.ਐੱਡ. ਪਹਿਲੇ ਸਮੈਸਟਰ ਦੇ ਨਤੀਜੇ ਇਸ ਵਾਰ ਵੀ ਸ਼ਾਨਦਾਰ ਰਹੇ ਹਨ | ਇਸ ਦੌਰਾਨ ਰਿੰਕੀ ਸੂਦ ਨੇ 83.55 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਕਾਜਲ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਬਲਦੀਪ ਕੌਰ ਨੇ 81.77 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਡਾਇਰੈਕਟਰ ਡਾ: ਗੁਰਪਿੰਦਰਜੀਤ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ ਲਈ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਾਲਜ ਦੇ ਈ.ਟੀ.ਟੀ, ਬੀ.ਸੀ.ਏ ਅਤੇ ਬੀ.ਬੀ.ਏ. ਕੋਰਸ ਦੇ ਨਤੀਜੇ ਵੀ 100 ਫ਼ੀਸਦੀ ਰਹੇ | ਚੇਅਰਮੈਨ ਰਣਜੀਤ ਸਿੰਘ ਅਤੇ ਕਾਲਜ ਪਿ੍ੰਸੀਪਲ ਡਾ. ਜੋਤੀ ਗੁਪਤਾ ਨੇ ਉੱਚ ਦਰਜੇ ਦੇ ਵਿਦਿਆਰਥੀਆਂ ਨੂੰ ਮਠਿਆਈਆਂ ਭੇਟ ਕੀਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਨਤੀਜੇ ਦਾ ਸਿਹਰਾ ਕਾਲਜ ਸਟਾਫ਼ ਅਤੇ ਮਿਹਨਤੀ ਵਿਦਿਆਰਥੀਆਂ ਨੂੰ ਜਾਂਦਾ ਹੈ ਜਿਸ ਕਾਰਨ ਸੰਸਥਾ ਦਿਨ-ਬ-ਦਿਨ ਤਰੱਕੀ ਕਰ ਰਹੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਵਲੋਂ ਐਕਸੀਅਨ ਦਫ਼ਤਰ ਦੇ ਘਿਰਾਓ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।