30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਿਰਮਲ ਸਿੰਘ ਟੀਟੂ ਦੇ ਕਤਲ ਮਾਮਲੇ 'ਚ ਇਨਸਾਫ਼ ਲਈ ਭਲਕੇ ਬਠਿੰਡਾ ਵਿਖੇ ਬੀ.ਕੇ.ਯੂ ਲੱਖੋਵਾਲ ਕਰੇਗੀ ਵੱਡਾ ਇਕੱਠ- ਲੱਖੋਵਾਲ

ਅਜੀਤ ਡੈਸਕ 05-06-2026
ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਜੋ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਰੂਸਰ ਸੈਣੇ ਵਾਲਾ ਦੇ ਨੌਜਵਾਨ ਨਿਰਮਲ ਸਿੰਘ ਟੀਟੂ ਦੇ ਤਕਰੀਬਨ ਇੱਕ ਮਹੀਨਾ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਅਜੇ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਕਾਰਨ ਲੋਕਾਂ ਅਤੇ ਕਿਸਾਨ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੱਖੋਵਾਲ ਨੇ ਸੂਬੇ ਦੇ ਸਾਰੇ ਜ਼ਿਲਿ੍ਹਆਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 6 ਜੂਨ 2026 ਨੂੰ ਬਠਿੰਡਾ ਵਿਖੇ ਇੱਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ ਇਸ ਇਕੱਠ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚੋਂ ਵੱਡੀ ਗਿਣਤੀ ਕਿਸਾਨਾਂ ਨੂੰ ਲੈ ਕੇ ਸ਼ਮੂਲੀਅਤ ਕਰੋ | ਇਸ ਇਕੱਠ ਦਾ ਮੁੱਖ ਉਦੇਸ਼ ਨਿਰਮਲ ਸਿੰਘ ਟੀਟੂ ਦੇ ਕਤਲ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ |
ਪਿਛਲੀ ਖ਼ਬਰ 'ਆਪ' ਸਰਕਾਰ ਵਿਕਾਸ ਪ੍ਰਾਜੈਕਟ ਪੂਰੇ ਕਰਵਾਉਣ ਲਈ ਵਚਨਬੱਧ-ਵਿਧਾਇਕ ਠੇਕੇਦਾਰ ਹਾਕਮ ਸਿੰਘ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।